19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਮਨਦੀਪ ਕੌਰ ਸੇਰੋਂ, ਮੈਨੇਜਰ ਕਾਹਲਵਾਂ ਨੇ ਨਵ-ਨਿਯੁਕਤ ਮੀਤ ਪ੍ਰਧਾਨ ਔਲਖ ਨੂੰ ਕੀਤਾ ਸਨਮਾਨਿਤ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਿਰਮਲ ਸਿੰਘ ਕਾਹਲਵਾਂ, ਹਰਜੀਤ ਸਿੰਘ ਸੇਰੋਂ ਨੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਔਲਖ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਨੇ ਮੈਨੂੰ ਦੂਜੀ ਵਾਰ ਜਿੰਮੇਵਾਰੀ ਸੌਂਪੀ ਹੈ।

ਅਜੀਤ ਡੈਸਕ 19-08-2026
ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਨੂੰ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ, ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਿਰਮਲ ਸਿੰਘ ਕਾਹਲਵਾਂ, ਹਰਜੀਤ ਸਿੰਘ ਸੇਰੋਂ ਨੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਔਲਖ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਨੇ ਮੈਨੂੰ ਦੂਜੀ ਵਾਰ ਜਿੰਮੇਵਾਰੀ ਸੌਂਪੀ ਹੈ। ਮਿਲੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕਰਦਾ ਹਾਂ । ਇਸ ਮੌਕੇ ਮੈਨੇਜ਼ਰ ਅਵਤਾਰ ਸਿੰਘ ਪਿੱਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਨੰਬਰਦਾਰ ਅਮਰਜੀਤ ਸਿੰਘ, ਵਰਿੰਦਰ ਜੋਤੀ, ਸੁਖਬੀਰ ਸਿੰਘ ਲੋਧੀ, ਮੈਂਬਰ ਮੋਹਨ ਸਿੰਘ, ਸਰਵਣ ਸਿੰਘ ਸੰਮਾ ਲਾਹੌਰੀਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ. ਦੇ ਮੁੱਦੇ ’ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ 27 ਨੂੰ ਸਮੂਹਿਕ ਛੁੱਟੀ ਲੈਣਗੇ ਮੁਲਾਜ਼ਮ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।