ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਦੀ ਮੀਟਿੰਗ ਕੱਲ੍ਹ- ਮੰਨਾ
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਕੱਲ੍ਹ 21 ਅਗਸਤ ਸ਼ਾਮ ਤਿੰਨ ਵਜੇ ਹੋਣ ਜਾ ਰਹੀ ਹੈ। ਇਹ ਜਾਣਕਾਰੀ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਨੇ ਦਿੰਦੇ ਹੋਏ ਕਿਹਾ ਕਿ ਭਾਜਪਾ ਵਲੋਂ ਕਰਵਾਈ ਜਾ ਰਹੀ ਪਹਿਲੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚਲੱ ਰਹੀਆਂ ਹਨ ਤੇ ਇਸੇ ਸਬੰਧ ਵਿਚ ਕੱਲ੍ਹ ਮੀਟਿੰਗ ਵਿਚ ਜ਼ਿਲ੍ਹੇ ਦੇ ਭਾਜਪਾ ਆਗੂਆਂ ਅਤੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਅਜੀਤ ਡੈਸਕ
20-08-2026