21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 21-08-2026
ਤਰਨ ਤਾਰਨ, 20 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਇੱਟਾਂ ਵਾਲਾ ਭੱਠਾ ਗੇਟ ਬਿਹਾਰੀਪੁਰ ਤੋਂ ਗੁਰਪਿੰਦਰ ਸਿੰਘ ਪੁੱਤਰ ਗੁਰਦਿਾਲ ਸਿੰਘ ਵਾਸੀ ਬਟਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਨੌਰੰਗਾਬਾਦ ਤੋਂ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸੰਘੇ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ੇਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁੱਲ ਸੂਆ ਮਰਗਿੰਦਪੁਰਾ ਤੋਂ ਮੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਰੇਲਵੇ ਬਿ੍ਰਜ ਅੰਡਰ ਗਰਾਊਡ ਬ੍ਰਾਹਮਣੀ ਵਾਲਾ ਤੋਂ ਚਾਨਣ ਸਿੰਘ ਪੁੱਤਰ ਗੁਰਨਾਮ ਸਿੰਘ, ਨਿਸ਼ਾਨ ਸਿੰਘ ਪੁੱਤਰ ਲੱਖਾ ਸਿੰਘ ਵਾਸੀਅਨ ਸੈਦੋ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿੱਕੀ ਪੁਲੀ ਗੰਦਾ ਨਾਲਾ ਮੁਹੱਲਾ ਟਾਂਕਕਸ਼ਤਰੀ ਤਰਨਤਾਰਨ ਦੇ ਘਰ ਛਾਪੇਮਾਰੀ ਦੌਰਾਨ ਘਰ ਉਥੋਂ 22500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਰਜਿੰਦਰ ਕੌਰ ਪਤਨੀ ਮੁਲਤਾਨ ਸਿੰਘ ਵਾਸੀ ਖਾਲੜਾ ਦੇ ਘਰ ਛਾਪੇਮਾਰੀ ਦੌਰਾਨ ਘਰ ਚੋਂ 50 ਕਿਲੋ ਲਾਹਣ ਬਰਾਮਦ ਕੀਤੀ ਹੈ ਜਦਕਿ ਉਕਤ ਮਹਿਲਾ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ 21 ਨੂੰ ਪੰਜਾਬ ਕਰੀਏ ਬੰਦ, ਬੰਦੀ ਸਿੱਖ ਕਰਵਾਉਣ ਲਈ ਰਿਹਾਅ - ਖਾਲੜਾ ਮਿਸ਼ਨ ਅਗਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਕਰਨ ’ਤੇ 2 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।