21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸਹਿਜ ਪਾਠ ਸੁਸਾਇਟੀ ਵਲੋਂ ਵਿਦਿਆਰਥੀਆਂ ਦਾ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਖਡੂਰ ਸਾਹਿਬ, 20 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਸਹਿਜ ਪਾਠ ਸੁਸਾਇਟੀ ਦੇ ਮੈਂਬਰ ਸਤਨਾਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਕ ਚੰਗੇ ਗੁਰਸਿੱਖ ਬਣਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿੱਜੀ ਜੀਵਨ ਦੀਆਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿਜ ਪਾਠ ਕਰਨ ਅਤੇ ਅੰਮ੍ਰਿਤ ਸੰਚਾਰ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 21-08-2026
ਖਡੂਰ ਸਾਹਿਬ, 20 ਅਗਸਤ (ਰਸ਼ਪਾਲ ਸਿੰਘ ਕੁਲਾਰ)-ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਵਿਖੇ ਸਹਿਜ ਪਾਠ ਸੁਸਾਇਟੀ ਦੇ ਮੈਂਬਰ ਸਤਨਾਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਇਕ ਚੰਗੇ ਗੁਰਸਿੱਖ ਬਣਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿੱਜੀ ਜੀਵਨ ਦੀਆਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿਜ ਪਾਠ ਕਰਨ ਅਤੇ ਅੰਮ੍ਰਿਤ ਸੰਚਾਰ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਅੰਮ੍ਰਿਤ ਸੰਚਾਰ ਕਰਕੇ ਗੁਰੂ ਦੇ ਬਾਣੇ ਅਤੇ ਬਾਣੀ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਐੱਨ.ਐੱਚ.ਐੱਮ. ਯੂਨੀਅਨ ਤਰਨ ਤਾਰਨ ਵਲੋਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫੂਕੇ ਅਗਲੀ ਖ਼ਬਰ 21 ਨੂੰ ਪੰਜਾਬ ਕਰੀਏ ਬੰਦ, ਬੰਦੀ ਸਿੱਖ ਕਰਵਾਉਣ ਲਈ ਰਿਹਾਅ - ਖਾਲੜਾ ਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।