21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਵਲੋਂ ਵਿਲੇਜ ਡਿਫੈਂਸ ਕਮੇਟੀ, ਹਰੀਕੇ ਪੰਚਾਇਤ ਅਤੇ ਮੁਹਤਬਰਾਂ ਨਾਲ ਮੀਟਿੰਗ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ - ਸਰਪੰਚ ਇਕਬਾਲ ਸਿੰਘ ਸਿੱਧੂ, ਬਲਬੀਰ ਸਿੰਘ ਸ਼ਾਹ

ਹਰੀਕੇ ਪੱਤਣ, 20 ਅਗਸਤ (ਸੰਜੀਵ ਕੁੰਦਰਾ)– ਥਾਣਾ ਹਰੀਕੇ ਪੱਤਣ ਦੇ ਨਵ ਨਿਯੁਕਤ ਐੱਸ. ਐੱਚ.

ਕਸਬਾ ਹਰੀਕੇ ਪੱਤਣ ਵਿਖੇ ਵਿਦੇਸ਼ ਡਿਫੈਂਸ ਕਮੇਟੀ, ਪੰਚਾਇਤ ਅਤੇ ਮੁਹਤਬਰਾਂ ਨਾਲ ਮੀਟਿੰਗ ਦੌਰਾਨ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ। 21-08-2026
ਹਰੀਕੇ ਪੱਤਣ, 20 ਅਗਸਤ (ਸੰਜੀਵ ਕੁੰਦਰਾ)– ਥਾਣਾ ਹਰੀਕੇ ਪੱਤਣ ਦੇ ਨਵ ਨਿਯੁਕਤ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਕਸਬਾ ਹਰੀਕੇ ਪੱਤਣ ਵਿਖੇ ਨਸ਼ਿਆਂ ਖ਼ਿਲਾਫ਼ ਬਣੀ ਵਿਲੇਜ਼ ਡਿਫੈਂਸ ਕਮੇਟੀ , ਹਰੀਕੇ ਪੰਚਾਇਤ ਅਤੇ ਮੁਹਤਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਨਸ਼ਿਆਂ ਦੇ ਕੋਹੜ ਖ਼ਿਲਾਫ਼ ਮੁਹਿੰਮ ਵਿਚ ਸਾਨੂੰ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਵੇਚਦਾ ਹੈ, ਉਸਦਾ ਲਿਹਾਜ਼ ਨਹੀਂ ਹੋਵੇਗਾ। ਉਨ੍ਹਾਂ ਪੰਚਾਇਤ ਅਤੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਨਸ਼ਾ ਵੇਚਦਾ ਹੈ, ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਜੋ ਵਿਅਕਤੀ ਨਸ਼ੇ ਦੀ ਦਲਦਲ ਵਿਚ ਧਸ ਚੁੱਕਾ ਹੈ ਅਤੇ ਉਹ ਨਸ਼ਾ ਛੱਡਣਾ ਚਾਹੁੰਦਾ ਹੈ ਉਨ੍ਹਾਂ ਦਾ ਸਰਕਾਰ ਵਲੋਂ ਬਣਾਏ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ਕਿਹਾ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੂਰੀ ਪੰਚਾਇਤ ਪੁਲਿਸ ਪ੍ਰਸ਼ਾਸਨ ਦੇ ਨਾਲ ਹੈ ਤੇ ਇਸ ਕੋਹੜ ਖ਼ਿਲਾਫ਼ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ ਤੇ ਕਿਸੇ ਵੀ ਨਸ਼ਾ ਤਸਕਰ ਦੀ ਪੰਚਾਇਤ ਵਲੋਂ ਸਿਫਾਰਸ਼ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਕਿਹਾ ਕਿ ਇਸ ਧੰਦੇ ਨੂੰ ਛੱਡ ਦੇਣ ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਸਰਪੰਚ ਇਕਬਾਲ ਸਿੰਘ ਸਿੱਧੂ ਨੇ ਕਿਹਾ ਕਿ ਨਵ ਨਿਯੁਕਤ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਜੋ ਕਿ ਪਹਿਲਾਂ ਵੀ ਥਾਣਾ ਹਰੀਕੇ ਪੱਤਣ ਵਿਖੇ ਬਤੌਰ ਐੱਸ.ਐੱਚ.ਓ. ਸੇਵਾਵਾਂ ਨਿਭਾਅ ਕੇ ਗਏ ਹਨ ਤੇ ਉਸ ਸਮੇਂ ਇੰਨਾਂ ਵਲੋਂ ਨਸ਼ਿਆਂ ਖ਼ਿਲਾਫ਼ ਵਧੀਆ ਕਾਰਗੁਜ਼ਾਰੀ ਨੂੰ ਇਲਾਕੇ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ ਲੋਕ ਏਕਤਾ ਲਹਿਰ ਦੇ ਪ੍ਰਧਾਨ ਬਲਬੀਰ ਸਿੰਘ ਸ਼ਾਹ ਨੇ ਕਿਹਾ ਕਿ ਨਸ਼ਿਆਂ ਦੀ ਅੱਗ ’ਤੇ ਕਾਬੂ ਪਾਉਣ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਜੇਕਰ ਅਸੀਂ ਅੱਜ ਅੱਗੇ ਨਾ ਆਏ ਤਾਂ ਇਸ ਅੱਗ ਦਾ ਸੇਕ ਹਰ ਘਰ ਤੱਕ ਪਹੁੰਚੇਗਾ। ਇਸ ਮੌਕੇ ਸਰਪੰਚ ਇਕਬਾਲ ਸਿੰਘ ਸਿੱਧੂ, ਅਮਰੀਕ ਸਿੰਘ ਪੰਚਾਇਤ ਮੈਂਬਰ, ‘ਆਪ’ ਆਗੂ ਭੁਪਿੰਦਰ ਸਿੰਘ ਕੱਪੜੇ ਵਾਲੇ, ਪ੍ਰਧਾਨ ਨਿਸ਼ਾਨ ਸਿੰਘ ਬੁੱਟਰ, ਬਲਬੀਰ ਸਿੰਘ ਸ਼ਾਹ, ਪ੍ਰਗਟ ਸਿੰਘ, ਪਰਮਜੀਤ ਸਿੰਘ ਕਰੀਰ, ਕੁਲਵੰਤ ਸਿੰਘ ਸ਼ਾਲੂ, ਅੰਗਰੇਜ਼ ਸਿੰਘ, ਗੁਰਜੰਟ ਸਿੰਘ, ਪ੍ਰਿੰਸ ਭਾਟੀਆ, ਰੇਸ਼ਮ ਸਿੰਘ, ਰਾਜੂ ਸ਼ਰਮਾ, ਹਰਦਿਆਲ ਸਿੰਘ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੰਡ ’ਤੇ ਕੰਟਰੋਲ ਲਈ ਸਹਿਕਾਰੀ ਖੰਡ ਮਿੱਲਾਂ ਚਲਾਓ-ਸੰਯੁਕਤ ਕਿਸਾਨ ਮੋਰਚਾ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਵਫਦ ਪ੍ਰਮੋਸ਼ਨਾਂ ਨੂੰ ਲੈ ਕੇ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।