22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਰਕਾਰ ਦੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ ਯੂਨੀਅਨ ਤਰਨ ਤਰਨ ਨੇ ਕੀਤਾ ਰੋਸ ਜ਼ਾਹਿਰ

ਤਰਨ ਤਾਰਨ, 21 ਅਗਸਤ (ਇਕਬਾਲ ਸਿੰਘ ਸੋਢੀ)- ਲੰਮੇ ਸਮੇਂ ਤੋਂ ਆਪਣੇ ਮੰਗਾਂ ਲਈ ਲੜ ਰਹੇ ਕੰਪਿਊਟਰ ਅਧਿਆਪਕਾਂ ਦਾ ਗੁੱਸਾ ਉਦੋਂ 7ਵੇਂ ਅਸਮਾਨ ’ਤੇ ਪਹੁੰਚ ਗਿਆ, ਜਦੋਂ ਸਰਕਾਰ ਦੁਆਰਾ 13 ਅਗਸਤ ਤੋਂ ਬਾਅਦ 18 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਜਾ ਰਹੀ ਮੀਟਿੰਗ ਵੀ ਰੱਦ ਕਰ ਦਿੱਤੀ| ਇਸ ਮੌਕੇ ਬੋਲਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਲੰਮੇ ਸਮੇਂ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨਾਲ ਸੈਂਕੜੇ ਮੀਟਿੰਗਾਂ ਕਰਨ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੂੰ ਅਨ ਰਿਵਾਈਜ਼ਡ ਡੀ. ਏ.

ਅਜੀਤ ਡੈਸਕ 22-08-2026
ਤਰਨ ਤਾਰਨ, 21 ਅਗਸਤ (ਇਕਬਾਲ ਸਿੰਘ ਸੋਢੀ)- ਲੰਮੇ ਸਮੇਂ ਤੋਂ ਆਪਣੇ ਮੰਗਾਂ ਲਈ ਲੜ ਰਹੇ ਕੰਪਿਊਟਰ ਅਧਿਆਪਕਾਂ ਦਾ ਗੁੱਸਾ ਉਦੋਂ 7ਵੇਂ ਅਸਮਾਨ ’ਤੇ ਪਹੁੰਚ ਗਿਆ, ਜਦੋਂ ਸਰਕਾਰ ਦੁਆਰਾ 13 ਅਗਸਤ ਤੋਂ ਬਾਅਦ 18 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਣ ਜਾ ਰਹੀ ਮੀਟਿੰਗ ਵੀ ਰੱਦ ਕਰ ਦਿੱਤੀ| ਇਸ ਮੌਕੇ ਬੋਲਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਲੰਮੇ ਸਮੇਂ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨਾਲ ਸੈਂਕੜੇ ਮੀਟਿੰਗਾਂ ਕਰਨ ਤੋਂ ਬਾਅਦ ਕੰਪਿਊਟਰ ਅਧਿਆਪਕਾਂ ਨੂੰ ਅਨ ਰਿਵਾਈਜ਼ਡ ਡੀ.ਏ. ਦੇਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਲਾਗੂ ਕਰਨ ਵਿਚ ਵੀ ਸਰਕਾਰ ਟਾਲ ਮਟੌਲ ਦੀ ਨੀਤੀ ਅਪਣਾ ਰਹੀ ਹੈ ਅਤੇ ਵਾਰ-ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਭੱਜ ਰਹੀ ਹੈ। ਇਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਵਿਚ ਟਾਲ-ਮਟੌਲ ਕਰ ਰਹੀ ਹੈ| ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਪੰਜਾਬ ਭਰ ਵਿਚ ਬਹੁਤ ਵੱਡੇ ਲੈਵਲ ਤੇ ਰੋਸ ਪ੍ਰਦਰਸ਼ਨ ਅਤੇ ਰੋਜ਼ ਮੁਜਾਹਿਰੇ ਕੀਤੇ ਜਾਣਗੇ, ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ| ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਜਿੰਦਰ ਕੌਰ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਨੂੰ ਕੰਪਿਊਟਰ ਅਧਿਆਪਕਾਂ ਦੇ ਸਾਹਮਣੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਦੱਸਿਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ, ਪਵਨ ਕੁਮਾਰ, ਪਰਵਿੰਦਰ ਸਿੰਘ ਮੁੰਡਾਪਿੰਡ, ਕਰਨਜੀਤ ਸਿੰਘ, ਪਰਮਜੀਤ ਸਿੰਘ, ਹਰਸਿਮਰਨ ਸਿੰਘ, ਮਨੋਹਰ ਸਿੰਘ, ਹਰਚੰਦ ਸਿੰਘ, ਜਸਪ੍ਰੀਤ ਸਿੰਘ, ਇਮਰਾਨ ਸ਼ਾਹ, ਜਸਪਾਲ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਤਰਨ ਤਾਰਨ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ‘ਪੰਜਾਬ ਬੰਦ’ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਝਾ, ਮਾਲਵਾ ਤੇ ਦੁਆਬਾ ਦੇ ਪ੍ਰ... ਅਗਲੀ ਖ਼ਬਰ ਨਿਊ ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਤੀਨਿਧੀ ਮੰਡਲ ਨੇ ਡਾਇਰੈਕਟਰ ਫੂਡ ਸਪਲਾਈ ਵਰਿੰਦਰ ਸ਼ਰਮਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।