23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਪੰਚ ਬਿੱਲਾ ਸੇਰੋਂ ਨੇ ਪਿੰਡ ਧੂੰਦਾ ਦੇ ਮੰਡ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)– ਬਿਆਸ ਦਰਿਆ ਦੇ ਮੰਡ ਖੇਤਰ ਵਿਚ ਕੰਢੇ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋ ਡੀਜ਼ਲ ਅਤੇ ਪਿੰਡ ਧੂੰਦਾ ਵਿਖੇ ਦੋ ਲੱਖ ਰੁਪਏ ਦੀ ਰਾਸ਼ੀ ਨਕਦ ਦਿੱਤੀ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਬਿੱਲਾ ਸੇਰੋਂ ਨੇ ਕਿਹਾ ਕਿ ਬਿਆਸ ਦਰਿਆ ਦੇ ਕਿਨਾਰੇ ਵੱਸਦੇ ਪਿੰਡਾਂ ਦੇ ਕਿਸਾਨਾਂ ਨੂੰ ਮੰਡ ਖੇਤਰ ਵਿਚ ਬਰਸਾਤੀ ਦਿਨਾਂ ਦੌਰਾਨ ਬਿਆਸ ਦਰਿਆ ਦੇ ਪਾਣੀ ਦੇ ਵੱਧਦੇ ਪੱਧਰ ਨਾਲ਼ ਡਰ ਦੇ ਮਾਹੌਲ ਵਿਚ ਰਹਿਣਾ ਪੈਂਦਾ ਹੈ ਅਤੇ ਖੇਤੀਬਾੜੀ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਪਿੰਡ ਧੂੰਦਾ ਵਿਖੇ ਮੰਡ ਖੇਤਰ ਦੇ ਕਿਸਾਨਾਂ ਨਾਲ਼। ਤਸਵੀਰ–ਧੂੰਦਾ 23-08-2026
ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)– ਬਿਆਸ ਦਰਿਆ ਦੇ ਮੰਡ ਖੇਤਰ ਵਿਚ ਕੰਢੇ ਦੇ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਕਿਸਾਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਲੋ ਡੀਜ਼ਲ ਅਤੇ ਪਿੰਡ ਧੂੰਦਾ ਵਿਖੇ ਦੋ ਲੱਖ ਰੁਪਏ ਦੀ ਰਾਸ਼ੀ ਨਕਦ ਦਿੱਤੀ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਬਿੱਲਾ ਸੇਰੋਂ ਨੇ ਕਿਹਾ ਕਿ ਬਿਆਸ ਦਰਿਆ ਦੇ ਕਿਨਾਰੇ ਵੱਸਦੇ ਪਿੰਡਾਂ ਦੇ ਕਿਸਾਨਾਂ ਨੂੰ ਮੰਡ ਖੇਤਰ ਵਿਚ ਬਰਸਾਤੀ ਦਿਨਾਂ ਦੌਰਾਨ ਬਿਆਸ ਦਰਿਆ ਦੇ ਪਾਣੀ ਦੇ ਵੱਧਦੇ ਪੱਧਰ ਨਾਲ਼ ਡਰ ਦੇ ਮਾਹੌਲ ਵਿਚ ਰਹਿਣਾ ਪੈਂਦਾ ਹੈ ਅਤੇ ਖੇਤੀਬਾੜੀ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਕੋਲ ਆਪਣੀ ਮੰਗ ਰੱਖੀ ਗਈ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਅੱਜ ਆਪਣੀ ਕਮਾਈ ਵਿਚੋ ਇਹ ਰਾਸ਼ੀ ਦਿਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਭਵਿੱਖ ਵਿਚ ਵੀ ਲੋੜਵੰਦ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਪਿੰਡ ਧੂੰਦਾ ਵਿਖ਼ੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਮੈਂਬਰ ਪੀ.ਏ.ਸੀ ਅਕਾਲੀ ਦਲ ਸਿਕੰਦਰ ਸਿੰਘ ਵਰਾਣਾ, ਜਨਰਲ ਸਕੱਤਰ ਯੂਥ ਅਕਾਲੀ ਦਲ ਅਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆਂ, ਜ਼ਿਲ੍ਹਾ ਐਸ.ਸੀ ਪ੍ਰਧਾਨ ਅਤੇ ਸਾ. ਸਰਪੰਚ ਜਗਤਾਰ ਸਿੰਘ ਧੂੰਦਾ, ਮੋਹਨ ਸਿੰਘ ਭੈਲ, ਜਗਦੀਪ ਸਿੰਘ ਮਿੰਟੂ ਆਦਿ ਹੋਰ ਸੀਨੀਅਰ ਅਕਾਲੀ ਆਗੂ, ਵਰਕਰ ਤੇ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀਆਂ ਲੜਕੀਆਂ 70ਵੇਂ ਜ਼ੋਨਲ ਫੁੱਟਬਾਲ ਮੁਕਾਬਲੇ ’ਚ ਅੱਵਲ ਅਗਲੀ ਖ਼ਬਰ ਮਜੀਠੀਆ 24 ਨੂੰ ਪਿੰਡ ਢੋਟਾ ਵਿਖੇ ਪਹੁੰਚਣਗੇ- ਜਥੇ ਨਾਗੌਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।