23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖੰਡ ਮਿੱਲ ਮੋਰਚੇ ਦੇ 94ਵੇਂ ਦਿਨ ਪੰਜਾਬ ਸਰਕਾਰ ਦੇ ਨਾਂਹਪੱਖੀ ਰਵੱਈਏ ਦੀ ਜ਼ੋਰਦਾਰ ਨਿੰਦਾ

ਨੌਸ਼ਹਿਰਾ ਪੰਨੂੰਆ, 22 ਅਗਸਤ (ਦੀਪਕ ਮੈਣੀ)– ਸੇਰੋਂ ਖੰਡ ਮਿੱਲ ਮੋਰਚੇ ਦੇ 94 ਵੇਂ ਦਿਨ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਨਾਂਹਪੱਖੀ ਰਵੱਈਏ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਹਾਜ਼ਰ ਆਗੂਆਂ ਨਛੱਤਰ ਸਿੰਘ ਪਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਦਵਿੰਦਰ ਸੋਹਲ, ਜੱਸਾ ਸਿੰਘ ਕੱਦਗਿੱਲ, ਤਰਸੇਮ ਸਿੰਘ ਲੁੁਹਾਰ, ਡਾ.

ਅਜੀਤ ਡੈਸਕ 23-08-2026
ਨੌਸ਼ਹਿਰਾ ਪੰਨੂੰਆ, 22 ਅਗਸਤ (ਦੀਪਕ ਮੈਣੀ)– ਸੇਰੋਂ ਖੰਡ ਮਿੱਲ ਮੋਰਚੇ ਦੇ 94 ਵੇਂ ਦਿਨ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਨਾਂਹਪੱਖੀ ਰਵੱਈਏ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਹਾਜ਼ਰ ਆਗੂਆਂ ਨਛੱਤਰ ਸਿੰਘ ਪਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਦਵਿੰਦਰ ਸੋਹਲ, ਜੱਸਾ ਸਿੰਘ ਕੱਦਗਿੱਲ, ਤਰਸੇਮ ਸਿੰਘ ਲੁੁਹਾਰ, ਡਾ. ਇੰਦਰਜੀਤ ਸਿੰਘ ਮਰਹਾਣਾ, ਸੁਖਚੈਨ ਸਿੰਘ ਸਰਹਾਲੀ, ਸੁਖਬਾਜ ਸਿੰਘ ਸਿੱਧੂ, ਸੂਬੇਦਾਰ ਤਾਰਾ ਸਿੰਘ, ਕੈਪਟਨ ਹਰਬੰਸ ਸਿੰਘ ਚੋਹਲਾ ਸਾਹਿਬ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਦੇ ਦਬਾਅ ਹੇਠ ਕੀਤੇ ਜਾ ਰਹੇ ਮੁਕਤ ਵਪਾਰ ਸਮਝੋਤੇ ਨੂੰ ਕਿਸਾਨਾਂ ਮਜ਼ਦੂਰਾਂ ਲਈ ਘਾਤਕ ਦੱਸਦਿਆਂ ਕਿ ਕੇਂਦਰ ਸਰਕਾਰ ਵਿਰੁੱਧ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਕਿਸਾਨ ਮਜ਼ਦੂਰ ਵਿਰੋਧੀ ਵਤੀਰੇ ਖਿਲਾਫ਼ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਏ ਜਾ ਰਹੇ ਪੱਕੇ ਮੋਰਚੇ ਵਿਚ ਕਿਸਾਨਾਂ ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ ।
ਪਿਛਲੀ ਖ਼ਬਰ ਸੰਗਤ ਦਰਸ਼ਨ ਤਹਿਤ ਪਿੰਡ ਕਾਹਲਵਾਂ ਵਿਖੇ ਪਹੁੰਚੇ ਬੀਬਾ ਰਮਨਦੀਪ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਵਲੋਂ ਤਹਿਸੀਲ ਕੰਪਲੈਕਸ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।