25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਨਾਟਕ ਵਿਚ ਭਾਗ ਲੈਣ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ, ਪ੍ਰੋ.ਹਿੰਮਤ ਸਿੰਘ ਅਤੇ ਹੋਰ। ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ’ਚ ‘ਕੁਝ ਤਾਂ ਕਰੋ ਯਾਰੋ’ ਨਾਟਕ ਦਾ ਸਫਲ ਮੰਚਨ

ਚੋਹਲਾ ਸਾਹਿਬ, 23 ਅਗਸਤ (ਬਲਵਿੰਦਰ ਸਿੰਘ)–ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ‘ਅਗਾਜ਼ ਰੰਗ ਮੰਚ’ ਵਲੋਂ ਪ੍ਰਸਿੱਧ ਨਾਟਕਕਾਰ ਪਾਲੀ ਭੁਪਿੰਦਰ ਦੁਆਰਾ ਰਚਿਤ ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਸਫਲ ਮੰਚਨ ਕੀਤਾ ਗਿਆ। ਸਮਾਜਿਕ ਸਰੋਕਾਰਾਂ ਨਾਲ ਜੁੜੇ ਇਸ ਨਾਟਕ ਰਾਹੀਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ।

ਅਜੀਤ ਡੈਸਕ 24-08-2026
ਚੋਹਲਾ ਸਾਹਿਬ, 23 ਅਗਸਤ (ਬਲਵਿੰਦਰ ਸਿੰਘ)–ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ‘ਅਗਾਜ਼ ਰੰਗ ਮੰਚ’ ਵਲੋਂ ਪ੍ਰਸਿੱਧ ਨਾਟਕਕਾਰ ਪਾਲੀ ਭੁਪਿੰਦਰ ਦੁਆਰਾ ਰਚਿਤ ਨਾਟਕ ‘ਕੁਝ ਤਾਂ ਕਰੋ ਯਾਰੋ’ ਦਾ ਸਫਲ ਮੰਚਨ ਕੀਤਾ ਗਿਆ। ਸਮਾਜਿਕ ਸਰੋਕਾਰਾਂ ਨਾਲ ਜੁੜੇ ਇਸ ਨਾਟਕ ਰਾਹੀਂ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ ਗਿਆ। ਨਾਟਕ ਵਿਚ ਕਲਾਕਾਰਾਂ ਨੇ ਆਪਣੀ ਸ਼ਾਨਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ ਅਤੇ ਦਮਦਾਰ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਨਾਟਕ ਨੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਸਿਰਫ਼ ਗੱਲਾਂ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਸ ਲਈ ਸਾਰਿਆਂ ਨੂੰ ਮਿਲ ਕੇ ਕੁਝ ਕਰਨ ਦੀ ਲੋੜ ਹੈ। ਨਾਟਕ ਦੀ ਪੇਸ਼ਕਾਰੀ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਰਪੂਰ ਸਰਾਹਨਾ ਮਿਲੀ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਨਾਟਕ ਦੇ ਨਿਰਦੇਸ਼ਕ ਪ੍ਰਗਟ ਸਿੰਘ ਅਤੇ ‘ ਅਗਾਜ਼ ਰੰਗ ਮੰਚ’ ਦੇ ਸਮੂਹ ਕਲਾਕਾਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਲਪਾਈਨ ਹਸਪਤਾਲ ਤਰਨ ਤਾਰਨ ਵਲੋਂ ਲਗਾਏ ਗਏ ਮੈਡੀਕਲ ਚੈਕਅੱਪ ਕੈਂਪ ਮੌਕੇ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਅਲਪਾਈਨ ਹਸਪਤਾਲ... ਅਗਲੀ ਖ਼ਬਰ ਪੰਜਾਬ ਦੀ ਡੁੱਬਦੀ ਜਾ ਰਹੀ ਆਰਥਿਕ ਹਾਲਤ ਨੂੰ ਡਬਲ ਇੰਜਣ ਵਾਲੀ ਸਰਕਾਰ ਹੀ ਬਚਾ ਸਕਦੀ- ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।