24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹਰਜੀਤ ਸਿੰਘ ਐਮਾਂ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਨਿਯੁਕਤ

ਝਬਾਲ, 23 ਅਗਸਤ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਕੀਤੇ ਗਏ ਗਠਨ ਦੌਰਾਨ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜੀਤ ਸਿੰਘ ਐਮਾ ਨੂੰ ਮਾਰਕੀਟ ਕਮੇਟੀ ਝਬਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਰਜੀਤ ਸਿੰਘ ਐਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਅਜੀਤ ਡੈਸਕ 24-08-2026
ਝਬਾਲ, 23 ਅਗਸਤ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਕੀਤੇ ਗਏ ਗਠਨ ਦੌਰਾਨ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜੀਤ ਸਿੰਘ ਐਮਾ ਨੂੰ ਮਾਰਕੀਟ ਕਮੇਟੀ ਝਬਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਰਜੀਤ ਸਿੰਘ ਐਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿੰਮੇਵਾਰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਝਬਾਲ ਦੇ ਕੰਮਾਂ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਵਿੱਕੀ ਪੰਜਵੜ੍ਹ, ਸਰਪੰਚ ਪ੍ਰਿੰਸ ਐਮਾ ਸਰਪੰਚ ਸੋਨੂੰ ਠੱਠਗੜ੍ਹ, ਗੁਰਿੰਦਰ ਸਿੰਘ ਵਿਸਕੀ, ਸਰਪੰਚ ਸੇਰ ਸਿੰਘ ਮਂੱਲੀਆ ਅਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਚੇਅ. ਹਰਜੀਤ ਸਿੰਘ ਐਮਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਮਾਤਾ ਚਿੰਤਪੁਰਨੀ ਮੇਲੇ ਦੀ ਸਫ਼ਲਤਾ ਲਈ ਸਹਿਯੋਗ ਦੇਣ ਵਾਲਿਆਂ ਦਾ ਕਮੇਟੀ ਵਲੋਂ ਧੰਨਵਾਦ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਵਲੋਂ ਸੁਖਦੇਵ ਸਿੰਘ ਬਾਜਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।