2 ਲੱਖ ਦੀ ਫਿਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ 2 ਲੱਖ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਵੈਰੋਂਵਾਲ ਵਿਖੇ ਸੁਖਚੈਨ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਆਲਮਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਕੰਬਾਇਨਾਂ ਨਾਲ ਫਸਲਾਂ ਦੀ ਕਟਾਈ ਦਾ ਕੰਮ ਕਰਦਾ ਹੈ ਅਤੇ ਉਸਦੀ ਕੰਬਾਇਨ ’ਤੇ ਲੇਬਰ ਕਰਨ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕ ਆਉਂਦੇ ਰਹਿੰਦੇ ਹਨ।
ਅਜੀਤ ਡੈਸਕ
26-08-2026