ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਟਾਇਲਾਂ ਲਗਾਉਣ ਦੀ ਸੇਵਾ ਸ਼ੁਰੂ
ਪੱਟੀ, ਭਿੱਖੀਵਿੰਡ, 26 ਅਗਸਤ (ਖਹਿਰਾ, ਬੌਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਸਕੂਲ ਦੀ ਰਸੋਈ ਅਤੇ ਪ੍ਰਿੰਸੀਪਲ ਦਫ਼ਤਰ ਵਿਚ ਟਾਇਲਾਂ ਲਗਾਉਣ ਦੀ ਸੇਵਾ ਦਾ ਸ਼ੁਭ ਆਰੰਭ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਕਰਵਾਇਆ ਗਿਆ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅਤੇ ਸਿੱਖਿਆ ਸੰਸਥਾਵਾਂ ਦੀ ਬਿਹਤਰੀ ਲਈ ਸੇਵਾ ਕਰਨਾ ਸਿੱਖ ਧਰਮ ਦੀਆਂ ਉੱਚੀਆਂ ਕਦਰਾਂ-ਕੀਮਤਾਂ ਦਾ ਅਹਿਮ ਹਿੱਸਾ ਹੈ।
ਪੱਟੀ, ਭਿੱਖੀਵਿੰਡ, 26 ਅਗਸਤ (ਖਹਿਰਾ, ਬੌਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਸਕੂਲ ਦੀ ਰਸੋਈ ਅਤੇ ਪ੍ਰਿੰਸੀਪਲ ਦਫ਼ਤਰ ਵਿਚ ਟਾਇਲਾਂ ਲਗਾਉਣ ਦੀ ਸੇਵਾ ਦਾ ਸ਼ੁਭ ਆਰੰਭ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਕਰਵਾਇਆ ਗਿਆ। ਇਸ ਮੌਕੇ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਅਤੇ ਸਿੱਖਿਆ ਸੰਸਥਾਵਾਂ ਦੀ ਬਿਹਤਰੀ ਲਈ ਸੇਵਾ ਕਰਨਾ ਸਿੱਖ ਧਰਮ ਦੀਆਂ ਉੱਚੀਆਂ ਕਦਰਾਂ-ਕੀਮਤਾਂ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਸੁਚੱਜਾ ਵਾਤਾਵਰਨ ਮੁਹੱਈਆ ਕਰਵਾਉਣਾ ਵੀ ਸੰਸਥਾ ਦੀ ਜ਼ਿੰਮੇਵਾਰੀ ਹੈ। ਸਕੂਲ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਨਾਲ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧੇਰੇ ਸੁਵਿਧਾ ਮਿਲੇਗੀ। ਇਸ ਮੌਕੇ ਸਾਬਕਾ ਸਰਪੰਚ ਦਿਲਬਾਗ ਸਿੰਘ, ਹਰਪ੍ਰੀਤ ਸਿੰਘ, ਅਜਮੇਰ ਸਿੰਘ, ਮੰਗਲ ਸਿੰਘ, ਸਕੂਲ ਪ੍ਰਿੰਸੀਪਲ ਗੁਰਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।