29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਚੋਰੀ

ਤਰਨ ਤਾਰਨ, 28 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਕਰਿਆਨੇ ਦਾ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਵਿਕਾਸ ਅਰੋੜਾ ਪੁੱਤਰ ਮਹਿੰਦਰ ਸਿੰਘ ਵਾਸੀ ਅੱਡਾ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਦੁਕਾਨ ਬਜਾਜ ਕਰਿਆਨਾ ਸਟੋਰ ਅਟਾਰੀ ਅੱਡਾ ਝਬਾਲ ਵਿਖੇ ਹੈ, ਜਿਸ ਨੇ ਇਕ ਵੱਖਰਾ ਕਰਿਆਨੇ ਦਾ ਸਮਾਨ ਰੱਖਣ ਲਈ ਸਟੋਰ ਬਣਾਇਆ ਹੈ।

ਅਜੀਤ ਡੈਸਕ 29-08-2026
ਤਰਨ ਤਾਰਨ, 28 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਚੋਰਾਂ ਵਲੋਂ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਕਰਿਆਨੇ ਦਾ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਵਿਕਾਸ ਅਰੋੜਾ ਪੁੱਤਰ ਮਹਿੰਦਰ ਸਿੰਘ ਵਾਸੀ ਅੱਡਾ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਦੁਕਾਨ ਬਜਾਜ ਕਰਿਆਨਾ ਸਟੋਰ ਅਟਾਰੀ ਅੱਡਾ ਝਬਾਲ ਵਿਖੇ ਹੈ, ਜਿਸ ਨੇ ਇਕ ਵੱਖਰਾ ਕਰਿਆਨੇ ਦਾ ਸਮਾਨ ਰੱਖਣ ਲਈ ਸਟੋਰ ਬਣਾਇਆ ਹੈ। 23 ਅਗਸਤ ਦੀ ਰਾਤ ਨੂੰ ਅਣਪਛਾਤੇ ਚੋਰਾਂ ਵਲੋਂ ਦੁਕਾਨ ਦਾ ਸ਼ਟਰ ਤੋੜ ਕੇ ਕਰਿਆਨੇ ਦਾ ਸਮਾਨ ਚੋਰੀ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਵਰਕਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਅਗਲੀ ਖ਼ਬਰ ਧਾਰਮਿਕ ਸਾਹਿਤ ਮਨੁੱਖ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਦਾ ਹੈ-ਖੁਸ਼ਵਿੰਦਰ ਸਿੰਘ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।