30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਿਸ਼ਨ ਕਲੀਨ ਪੰਜਾਬ ਤਹਿਤ ਜ਼ਿਲ੍ਹੇ ’ਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼

ਤਰਨ ਤਾਰਨ, 29 ਅਗਸਤ (ਇਕਬਾਲ ਸਿੰਘ ਸੋਢੀ)– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ ।

ਅਜੀਤ ਡੈਸਕ 30-08-2026
ਤਰਨ ਤਾਰਨ, 29 ਅਗਸਤ (ਇਕਬਾਲ ਸਿੰਘ ਸੋਢੀ)– ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ । ਇਸ ਦੌਰਾਨ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਹੁਦੇਦਾਰਾਂ, ਮੈਂਬਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਹੋਰਨਾਂ ਅਧਿਕਾਰੀਆਂ ਨੇ ਖ਼ੁਦ ਮੈਦਾਨ ਵਿਚ ਉਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ 10 ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰਾਂ ਦੇ ਹਰ ਕੋਨੇ ’ਚੋਂ ਠੋਸ ਅਤੇ ਗਿੱਲੇ ਕੂੜੇ ਦਾ ਸੁਚੱਜਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਨਾਲ-ਨਾਲ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ । ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਟੀਮਾਂ ਵਲੋਂ ਵਾਰਡ-ਵਾਰ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਕੂੜੇ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਖੁੱਲੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨਾਂ ਵਿਚ ਹੀ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਸਫ਼ਾਈ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੀ। ਇਸ ਲਈ ਹਰ ਸ਼ਹਿਰ ਵਾਸੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਅਧਿਆਪਕਾਂ ਨੇ ਸਾੜਿਆ ਸਕੂਲਾਂ ਵਿਚ ਮਾਨ ਸਰਕਾਰ ਵਲੋਂ ਭੇਜਿਆ ਧਮਕੀ ਪੱਤਰ ਅਗਲੀ ਖ਼ਬਰ ਭਾਰਤੀ ਇਨਕਲਾਬੀ ਪਾਰਟੀ ਵਲੋਂ ਪਿੰਡ ਤੁੜ ਵਿਖੇ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।