ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਹਰੀਕੇ ਪੱਤਣ, 29 ਅਗਸਤ (ਸੰਜੀਵ ਕੁੰਦਰਾ)– ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਸਵੇਰ ਦੀ ਸਭਾ ਦੌਰਾਨ ਆਪਣੇ ਵਿਚਾਰਾਂ ਰਾਹੀਂ ਰਾਸ਼ਟਰੀ ਖੇਡ ਦਿਵਸ ਦੇ ਇਤਿਹਾਸ ਅਤੇ ਮੇਜਰ ਧਿਆਨ ਚੰਦ ਦੇ ਜੀਵਨ ਬਾਰੇ ਜਾਣੂ ਕਰਵਾਇਆ।
ਅਜੀਤ ਡੈਸਕ
30-08-2026