ਹਰ ਇਕ ਵੋਟ ਲੋਕਤੰਤਰ ਨੂੰ ਮਜ਼ਬੂਤ ਕਰਨ ’ਚ ਅਹਿਮ- ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ
ਅਜਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।
ਸਰਕਾਰੀ ਕਾਲਜ ਅਜਨਾਲਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ, ਆਰਤੀ ਸ਼ਰਮਾ, ਜਸਵਿੰਦਰ ਸਿੰਘ ਤੇ ਹੋਰ I ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
30-08-2026