ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ-ਜਾਮਾਰਾਏ, ਪੰਡੋਰੀ
ਤਰਨ ਤਾਰਨ, 30 ਅਗਸਤ (ਇਕਬਾਲ ਸਿੰਘ ਸੋਢੀ)- ਹੜਤਾਲੀ ਮੁਲਾਜ਼ਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਅੱਤ ਦਾ ਹੰਕਾਰੀ ਤੇ ਨਿੰਦਣਯੋਗ ਬਿਆਨ ਹੈ, ਜਿੰਨੀ ਵੀ ਨਿੰਦਾ ਕੀਤੀ ਜਾਵੇ, ਓਨੀ ਹੀ ਥੋੜੀ ਹੈ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ , ਡਾ.
ਤਰਨ ਤਾਰਨ, 30 ਅਗਸਤ (ਇਕਬਾਲ ਸਿੰਘ ਸੋਢੀ)- ਹੜਤਾਲੀ ਮੁਲਾਜ਼ਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਅੱਤ ਦਾ ਹੰਕਾਰੀ ਤੇ ਨਿੰਦਣਯੋਗ ਬਿਆਨ ਹੈ, ਜਿੰਨੀ ਵੀ ਨਿੰਦਾ ਕੀਤੀ ਜਾਵੇ, ਓਨੀ ਹੀ ਥੋੜੀ ਹੈ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਬਲਦੇਵ ਸਿੰਘ ਪੰਡੋਰੀ , ਡਾ. ਅਸ਼ਵਨੀ ਕੁਮਾਰ ਨੇ ਸਾਂਝੇ ਤੌਰ ’ਤੇ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਨਾ ਲੋਕਾਂ ਅਤੇ ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ । ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢੇ ਨਾ ਕਿ ਧਮਕਾਉਣ ਤੇ ਦਬਕਾਉਣ ਦੀ ਨੀਤੀ ਅਪਣਾਏ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ । ਸਰਕਾਰ ਆਪਣਾ ਰਵੱਈਆ ਬਦਲ ਕੇ ਤੁਰੰਤ ਮੁਲਾਜ਼ਮਾਂ ਦੇ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ । ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਹਰ ਵੇਲੇ ਹਰ ਸਮੇਂ ਮੁਲਾਜ਼ਮਾਂ ਦੇ ਚੱਲ ਰਹੇ ਘੋਲ ਦੀ ਪੂਰਨ ਸ਼ਲਾਘਾ ਤੇ ਜ਼ੋਰਦਾਰ ਸਮਰਥਨ ਕਰਦੀ ਹੈ । ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਧਮਕੀਆਂ ਨਾਲ ਨਹੀਂ ਦਬਾਈ ਜਾ ਸਕਦੀ। ਸੰਘਰਸ਼ ਨਹੀਂ ਹੱਕਾਂ ਦੀ ਆਵਾਜ਼ ਹੋਰ ਬੁਲੰਦ ਹੁੰਦੀ ਹੈ।