02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਮਰਪਾਲ ਖਹਿਰਾ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)– ਤਰਨ ਤਾਰਨ ਜ਼ਿਲ੍ਹੇ ਤੋਂ ਭਾਜਪਾ ਦੇ ਉਪ ਪ੍ਰਧਾਨ ਅਤੇ ਮੁੱਖ ਬੁਲਾਰੇ ਅਮਰਪਾਲ ਸਿੰਘ ਖਹਿਰਾ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਤਰਨ ਤਾਰਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਭਾਜਪਾ ਦੀਆਂ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਇਸ ਮੌਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਨ ਬਾਰੇ ਵੀ ਗੱਲਬਾਤ ਕੀਤੀ ਗਈ।

ਅਜੀਤ ਡੈਸਕ 02-09-2026
ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)– ਤਰਨ ਤਾਰਨ ਜ਼ਿਲ੍ਹੇ ਤੋਂ ਭਾਜਪਾ ਦੇ ਉਪ ਪ੍ਰਧਾਨ ਅਤੇ ਮੁੱਖ ਬੁਲਾਰੇ ਅਮਰਪਾਲ ਸਿੰਘ ਖਹਿਰਾ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਤਰਨ ਤਾਰਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਭਾਜਪਾ ਦੀਆਂ ਸਰਗਰਮੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਇਸ ਮੌਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਨ ਬਾਰੇ ਵੀ ਗੱਲਬਾਤ ਕੀਤੀ ਗਈ। ਮੁਲਾਕਾਤ ਦੌਰਾਨ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਖਹਿਰਾ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਦੇ ਹੋਏ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ । ਇਸ ਮੌਕੇ ਅਮਰਪਾਲ ਸਿੰਘ ਖਹਿਰਾ ਨੇ ਸੂਬਾ ਪ੍ਰਧਾਨ ਢਿਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਤਰਨ ਤਾਰਨ ਅਤੇ ਹਲਕਾ ਖਡੂਰ ਸਾਹਿਬ ਵਿਚ ਭਾਜਪਾ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਖਹਿਰਾ ਨਾਲ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਮਰੀਕਾ ਵਪਾਰ ਸਮਝੌਤੇ ਨਾਲ ਸਾਡੇ ਦੇਸ਼ ਦਾ ਖੇਤੀ ਤੇ ਡੇਅਰੀ ਸੈਕਟਰ ਤਬਾਹ ਹੋ ਜਾਵੇਗਾ-ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਗੁਰੂ ਨਾਨਕ ਨਾਮਲੇਵਾ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।