02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਸਰਕਾਰੀ ਸਕੂਲ ਲੌਹਕਾ ਵਿਖੇ ਸ਼ੁਰੂ

ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਾਟੇ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਵਿਖੇ ਸ਼ੁਰੂ ਹੋ ਗਏ । ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.

ਅਜੀਤ ਡੈਸਕ 02-09-2026
ਪੱਟੀ, 1 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਕਰਾਟੇ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਵਿਖੇ ਸ਼ੁਰੂ ਹੋ ਗਏ । ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਦੇ ਦਿਸ਼ਾ-ਨਿਰਦੇਸ਼ਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਤਰਨ ਤਾਰਨ ਰਜਿੰਦਰ ਕੌਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜੁਗਰਾਜ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ ਹਨ । ਮੁਕਾਬਲਿਆਂ ਦਾ ਉਦਘਾਟਨ ਸਕੂਲ ਦੀ ਪ੍ਰਿੰਸੀਪਲ ਡਿੰਪਲ ਅਗਰਵਾਲ ਵਲੋਂ ਕੀਤਾ ਗਿਆ । ਉਨ੍ਹਾਂ ਵੱਖ-ਵੱਖ ਜ਼ੋਨਾਂ ਤੋਂ ਪਹੁੰਚੇ ਖਿਡਾਰੀਆਂ, ਅਧਿਆਪਕਾਂ ਅਤੇ ਖੇਡ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਖਿਡਾਰੀਆਂ ਨੂੰ ਹਾਰ-ਜਿੱਤ ਦੀ ਬਜਾਏ ਆਪਣੀ ਪੂਰੀ ਸਮਰੱਥਾ ਨਾਲ ਖੇਡਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਲੈਕਚਰਾਰ ਰੁਪਿੰਦਰਜੀਤ ਕੌਰ ਨੇ ਕਿਹਾ ਕਿ ਕਰਾਟੇ ਵਰਗੀ ਖੇਡ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਵੈ-ਰੱਖਿਆ ਦੀ ਭਾਵਨਾ ਪੈਦਾ ਕਰਦੀ ਹੈ । ਉਨ੍ਹਾਂ ਖਿਡਾਰੀਆਂ ਨੂੰ ਮੁਕਾਬਲਿਆਂ ਵਿਚ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਭਾਗ ਲੈਣ ਦੀ ਅਪੀਲ ਕੀਤੀ । ਪਰਦੀਪ ਸਿੰਘ ਡੀ.ਪੀ.ਈ. ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਖਿਡਾਰੀਆਂ ਲ ਈ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮਹੱਤਵਪੂਰਨ ਮੰਚ ਹਨ । ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਖਿਡਾਰੀਆਂ ਨੂੰ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਜ਼ੋਨਾਂ ਤੋਂ ਪਹੁੰਚੇ ਖਿਡਾਰੀਆਂ ਨੇ ਕਰਾਟੇ ਵਿਚ ਮੁੰਡਿਆਂ ਦੇ ਅੰਡਰ 14,17,19 ਵਰਗਾਂ ਵਿਚ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ ਅਤੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੇਡ ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ।
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਵਲੋਂ ਸਰਹੱਦੀ ਸਕੂਲਾਂ ਦਾ ਦੌਰਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਦੇ ਸਰਕਲ ਇੰਚਾਰਜ਼ਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।