ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਵਲੋਂ ਸਰਹੱਦੀ ਸਕੂਲਾਂ ਦਾ ਦੌਰਾ
ਪੱਟੀ, 1 ਸਤੰਬਰ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਰੈਜ਼ੀਡੈਂਸ਼ੀਅਲ ਹੋਸਟਲਾਂ ਦਾ ਦੌਰਾ ਕਰਕੇ ਸਿੱਖਿਆ ਪ੍ਰਬੰਧਾਂ, ਸਕੂਲੀ ਵਾਤਾਵਰਨ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡੀ.
ਪੱਟੀ, 1 ਸਤੰਬਰ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਤਰਨ ਤਾਰਨ ਰਾਜੀਵ ਕੁਮਾਰ ਛਾਬੜਾ ਵਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਰੈਜ਼ੀਡੈਂਸ਼ੀਅਲ ਹੋਸਟਲਾਂ ਦਾ ਦੌਰਾ ਕਰਕੇ ਸਿੱਖਿਆ ਪ੍ਰਬੰਧਾਂ, ਸਕੂਲੀ ਵਾਤਾਵਰਨ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡੀ.ਈ.ਓ. ਦਾ ਇਹ ਦੌਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਰਿਹਾ। ਦੌਰੇ ਦੌਰਾਨ ਰਾਜੀਵ ਕੁਮਾਰ ਛਾਬੜਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਪੜ੍ਹਾਈ ਦੇ ਨਾਲ-ਨਾਲ ਸਕੂਲਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਦਿਆਰਥੀਆਂ ਲਈ ਸੁਖਾਵਾਂ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਪ੍ਰਾਪਤ ਕਰਨ ਦੀ ਥਾਂ ਨਹੀਂ, ਸਗੋਂ ਵਿਦਿਆਰਥੀਆਂ ਵਿਚ ਸਫ਼ਾਈ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਕੇਂਦਰ ਵੀ ਹਨ। ਉਨ੍ਹਾਂ ਵਲੋਂ ਬਾਥਰੂਮ, ਕਿਚਨ, ਖੇਡ ਮੈਦਾਨ, ਕਲਾਸਰੂਮ, ਕਮਰਿਆਂ ਦੀਆਂ ਛੱਤਾਂ, ਪਾਰਕਾਂ ਅਤੇ ਸਕੂਲਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੀ ਨਿਯਮਿਤ ਸਫ਼ਾਈ ਯਕੀਨੀ ਬਣਾਉਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਵੀ ਸਫ਼ਾਈ ਮੁਹਿੰਮ ਨਾਲ ਜੋੜਿਆ ਜਾਵੇ, ਤਾਂ ਜੋ ਉਨ੍ਹਾਂ ਵਿਚ ਆਪਣੇ ਸਕੂਲ ਪ੍ਰਤੀ ਮਾਲਕੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇ। ਡੀ.ਈ.ਓ . ਨੇ ਵਿਦਿਆਰਥੀਆਂ ਨੂੰ ਸਮੇਂ ਸਿਰ ਸਕੂਲ ਆਉਣ, ਨਿਯਮਿਤ ਹਾਜ਼ਰੀ ਯਕੀਨੀ ਬਣਾਉਣ ਅਤੇ ਪੜ੍ਹਾਈ ਵਿਚ ਪੂਰੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਹਾਜ਼ਰੀ, ਸਿੱਖਿਆ ਦੀ ਗੁਣਵੱਤਾ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਬੁੱਢਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ, ਸਰਕਾਰੀ ਪ੍ਰਾਇਮਰੀ ਸਕੂਲ ਦੁਬਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਬਲੀ, ਸਕੂਲ ਆਫ਼ ਐਮੀਨੈਂਸ ਪੱਟੀ, ਰੈਜ਼ੀਡੈਂਸ਼ੀਅਲ ਹੋਸਟਲ ਪੱਟੀ ਅਤੇ ਰੈਜ਼ੀਡੈਂਸ਼ੀਅਲ ਹੋਸਟਲ ਵਲਟੋਹਾ ਦਾ ਦੌਰਾ ਕੀਤਾ ਗਿਆ। ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇ ਨਾਲ ਸਾਫ਼, ਸੁਰੱਖਿਅਤ, ਸੁੰਦਰ ਅਤੇ ਪ੍ਰੇਰਨਾਦਾਇਕ ਵਾਤਾਵਰਨ ਮੁਹੱਈਆ ਕਰਵਾਉਣਾ ਸਿੱਖਿਆ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅਧਿਆਪਕਾਂ ਨੂੰ ਟੀਮ ਭਾਵਨਾ ਨਾਲ ਕੰਮ ਕਰਦਿਆਂ ਸਕੂਲਾਂ ਨੂੰ ਮਿਸਾਲੀ ਬਣਾਉਣ ਦਾ ਸੱਦਾ ਦਿੱਤਾ। ਬਲਾਕ ਵਲਟੋਹਾ ਦੇ ਦੌਰੇ ਸਮੇਂ ਪਾਰਸ ਕੁਮਾਰ ਖੁੱਲ੍ਹਰ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਵਲਟੋਹਾ ਉਨ੍ਹਾਂ ਦੇ ਨਾਲ ਸਨ।