03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਤਰਨ ਤਾਰਨ ਦੀਆਂ ਸੱਤ ਗਊਸ਼ਾਲਾਵਾਂ ਸਮੇਤ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼-ਕੀਮਤੀ ਭਗਤ

ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ, ਜਿਨ੍ਹਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੀਆਂ 7 ਗਊਸ਼ਾਲਾਵਾਂ ਵੀ ਸ਼ਾਮਿਲ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਦੇ ਹੋਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ। ਤਸਵੀਰ: ਲਵਲੀ 03-09-2026
ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ, ਜਿਨ੍ਹਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੀਆਂ 7 ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉੱਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਗਊਧਨ ਦੇ ਇਲਾਜ ਲਈ ਵੀ ਕਮਿਸ਼ਨ ਦੀ ਸਿਫ਼ਾਰਸ਼ ’ਤੇ ਪੰਜਾਬ ਸਰਕਾਰ ਵਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਗਊਸ਼ਾਲਾਵਾਂ ਨੂੰ ‘ਕਾਓ ਲਿਫਟਰ’ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਵਿਚੋਂ ਤਰਨ ਤਾਰਨ ਜ਼ਿਲ੍ਹੇ ਦੀਆਂ ਸੱਤ ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਉੱਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਵਿਚ ਰੱਖੀ ਹਰੇਕ ਗਾਂ ਲਈ ਰੋਜ਼ਾਨਾ 61 ਰੁਪਏ ਦੇਣ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸੰਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਕੀਮਤੀ ਭਗਤ ਨੇ ਕਿਹਾ ਕਿ ਸੂਬੇ ਵਿਚ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ ਬੇਸਹਾਰਾ ਗਊਧਨ ਸੜਕਾਂ ’ਤੇ ਲਾਵਾਰਿਸ ਨਾ ਘੁੰਮੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ, ਉਥੇ ਸੜਕ ਹਾਦਸਿਆਂ ਅਤੇ ਆਵਾਜਾਈ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਗਊਸ਼ਾਲਾਵਾਂ ਦੀ ਸਮਰੱਥਾ ਵਧਾਉਣ ਲਈ ਉਹ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸੰਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 63 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਪਸ਼ੂ ਪਾਲਣ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਦੌਰਾਨ ਸਰਕਾਰੀ ਗਊਸ਼ਾਲਾਵਾਂ ਦੇ ਪ੍ਰਬੰਧਾਂ, ਕਾਓਸੈੱਸ, ਗਊ-ਮਾਸ ਤੇ ਗਊ- ਸਮਗਲਿੰਗ ਦੀ ਰੋਕਥਾਮ ਅਤੇ ਹੋਰਨਾਂ ਮੁੱਦਿਆਂ ਆਦਿ ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਕੌਂਸਲ ਤਰਨ ਤਾਰਨ ਨੂੰ ਨਿਰਦੇਸ਼ ਦਿੱਤੇ ਕਿ ਇਕ ਮਹੀਨੇ ਅੰਦਰ ਨਵੀਂ ਐਨੀਮਲ ਕੈਪਚਰ ਗੱਡੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਨਗਰ ਕੌਂਸਲਾਂ ਅਤੇ ਵੱਖ-ਵੱਖ ਵਿਭਾਗਾਂ ਕੋਲ ਇਕੱਤਰ ਹੋਏ ਗਊ ਸੈੱਸ ਨੂੰ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵਰਤਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਤਿੰਨ ਮਹੀਨੇ ਬਾਅਦ ਗਊ ਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸੜਕਾਂ ’ਤੇ ਲਾਵਾਰਿਸ, ਬੇਸਹਾਰਾ ਗਊਧਨ ਨੂੰ ਜਲਦ ਤੋਂ ਜਲਦ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਵਿਚ ਲਿਜਾਣ ਦੇ ਪ੍ਰਬੰਧ ਕੀਤੇ ਜਾਣ। ਇਸ ਤੋਂ ਬਾਅਦ ਉਨ੍ਹਾਂ ਸਰਕਾਰੀ ਕੈਟਲ ਪਾਉਂਡ ਦੁਬਲੀ ਦਾ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ. ਪੱਟੀ ਅਮਨਦੀਪ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਤੇਜਬੀਰ ਸਿੰਘ ਰੰਧਾਵਾ, ਡੀ.ਐਸ.ਪੀ. ਪ੍ਰਵੇਸ਼ ਚੋਪੜਾ, ਸਮੂਹ ਕਾਰਜਸਾਧਕ ਅਫ਼ਸਰ, ਬੀ.ਡੀ.ਪੀ.ਓਜ਼, ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਮੁਕਾਬਲੇ... ਅਗਲੀ ਖ਼ਬਰ ਗੁਰਨਾਮ ਸਿੰਘ ਦਾਊਦ ਦਾ ਵਿਛੋੜਾ ਅਤਿ ਦੁਖਦਾਈ – ਨੌਸ਼ਹਿਰਾ ਪੰਨੂਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।