03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੇਂਟ ਸੋਂਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ

ਫਤਿਆਬਾਦ, 2 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਂਲਜ਼ਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਓਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਕ੍ਰਿਸ਼ਨ ਜੀ ਦੀ ਆਰਤੀ ਅਤੇ ਜੋਤਿ ਜਗਾ ਕੇ ਕੀਤੀ ਗਈ।

ਅਜੀਤ ਡੈਸਕ 03-09-2026
ਫਤਿਆਬਾਦ, 2 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਂਲਜ਼ਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਓਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂੰਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਕ੍ਰਿਸ਼ਨ ਜੀ ਦੀ ਆਰਤੀ ਅਤੇ ਜੋਤਿ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ, ਉਨ੍ਹਾਂ ਦੀਆਂ ਬਾਲ ਲੀਲਾਵਾਂ ਅਤੇ ਗੀਤਾ ਦੇ ਉਪਦੇਸ਼ਾਂ ’ਤੇ ਅਧਾਰਿਤ ਖੂਬਸੂਰਤ ਭਜਨ, ਕੋਰੀਓਗ੍ਰਾਫੀ ਅਤੇ ਨਾਟਕ, ਨ੍ਰਿਤ ਪੇਸ਼ ਕੀਤੇ ਗਏ। ਸਕੂਲ ਵਿਚ ਦਹੀ ਹਾਂਡੀ ਅਤੇ ਹੋਰ ਰੰਗਾਰੰਗ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸੱਚਾਈ, ਪਿਆਰ, ਨੇਕੀ ਅਤੇ ਧਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਾਰੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੂੰ ਮੱਖਣ-ਮਿਸ਼ਰੀ ਅਤੇ ਮਠਿਆਈਆਂ ਦਾ ਪ੍ਰਸ਼ਾਦਿ ਵੰਡਿਆ ਗਿਆ।
ਪਿਛਲੀ ਖ਼ਬਰ ਐਤਵਾਰ ਨੂੰ ਲੱਗ ਰਹੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵਿਦਿਆਰਥੀ - ਸਵੀਪ ਨੋਡਲ ਅਫ਼ਸਰ ਰਜਿੰਦਰ ਕੌਰ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰਾ ਦੇ ਵਿਦਿਆਰਥੀਆਂ ਦੀ ਫੀਸ ਲਈ 37,500 ਰੁਪਏ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।