ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ
ਪੱਟੀ, 3 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਓਹਾਰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ।
ਅਜੀਤ ਡੈਸਕ
04-09-2026