04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਮੋਦੀ ਸਰਕਾਰ ਦੀ ਘਟੀਆ ਅਤੇ ਬਦਲਾਖੋਰੀ ਵਾਲੀ ਕਾਰਵਾਈ - ਬੰਡਾਲਾ

ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਦੀ ਹਲਦਵਾਨੀ ਰੈਲੀ ਵਾਲੀ ਥਾਂ ’ਤੇ ਕਥਿਤ ਤੌਰ ’ਤੇ ਭਾਜਪਾ-ਆਰ. ਐਸ.

ਅਜੀਤ ਡੈਸਕ 04-09-2026
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਦੀ ਹਲਦਵਾਨੀ ਰੈਲੀ ਵਾਲੀ ਥਾਂ ’ਤੇ ਕਥਿਤ ਤੌਰ ’ਤੇ ਭਾਜਪਾ-ਆਰ.ਐਸ.ਐਸ. ਵਰਕਰਾਂ ਵਲੋਂ ਕੀਤੀ ਗਈ ‘ਸ਼ੁੱਧੀਕਰਨ ਰਸਮ’ ਅਤੇ ਇਸ ਮਾਮਲੇ ਨੂੰ ਲੈ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਘਟੀਆ ਅਤੇ ਬਦਲਾਖੋਰੀ ਵਾਲੀ ਸੌੜੀ ਰਾਜਨੀਤੀ ਕੀਤੀ ਹੈ, ਉੱਥੇ ਹੀ ਸੰਵਿਧਾਨਕ ਕਦਰਾਂ ਕੀਮਤਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵੀ ਹਾਜਰ ਸਨ। ਪ੍ਰੈੱਸ ਕਾਨਫਰੰਸ ਦੌਰਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਹਲਦਵਾਨੀ ਵਿਚ ਵਾਪਰੀ ਕਥਿਤ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਦਾ ਅਧਿਕਾਰ ਦਿੰਦਾ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਜਾਤੀ ਜਾਂ ਸਮਾਜਿਕ ਪਛਾਣ ਦੇ ਆਧਾਰ ’ਤੇ ਵਿਤਕਰਾ ਕਰਨਾ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਇ ਸ੍ਰੀ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਕੇਂਦਰ ਦੀ ਮੋਦੀ ਸਰਕਾਰ ਦੀ ਘਟੀਆ ਅਤੇ ਬਦਲਾਖੋਰੀ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਅਤੇ ਵਰਕਰ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਹਮੇਸ਼ਾਂ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਲਦਵਾਨੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ । ਇਸ ਮੌਕੇ ਬਲਾਕ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਸਰਪੰਚ ਪ੍ਰਦੀਪ ਸਿੰਘ ਕੋਟ ਦਸੰਦੀ ਮੱਲ, ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਪਾਗਲ, ਭੁਪਿੰਦਰ ਸਿੰਘ ਕੰਗ ਸਰਪੰਚ ਗੋਹਲਵੜ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸਰਪੰਚ ਹੈਪੀ ਬਾਲੇਚੱਕ਼, ਡਾ. ਲਖਵਿੰਦਰ ਸਿੰਘ ਬੰਡਾਲਾ, ਕੰਵਲਜੀਤ ਸਿੰਘ, ਜਸਪਾਲ ਸਿੰਘ ਪਾਲਾ, ਅੰਗਰੇਜ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਹਰਮਨ ਪਲਾਸੌਰ, ਰਜਿੰਦਰ ਭੰਡਾਰੀ, ਸੁਮਿਤ ਸਿੰਧੀ, ਪ੍ਰਗਟ ਸਿੰਘ, ਸੁਖਜੀਤ ਸਿੰਘ ਸਪੋਕਸਪਰਸਨ, ਡਾ. ਪ੍ਰਦੀਪ ਕੁਮਾਰ ਲਿਟਲ, ਮਨਦੀਪ ਸਿੰਘ, ਸਾਹਿਬ ਸਿੰਘ ਮੁਰਾਦਪੁਰਾ, ਨਿਸ਼ਾਨ ਸਿੰਘ ਸ਼ਾਨਾ, ਮਨਦੀਪ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰ ਲਈ ਰਸਦਾਂ ਦੇ ਟਰੱਕ ਰਵਾਨਾ ਅਗਲੀ ਖ਼ਬਰ ਪਟਵਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਦੀ ਬੇਵਕਤੀ ਮੌਤ ’ਤੇ ਪਟਵਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।