ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਵਰਕਰਾਂ ਸਮੇਤ ਹੋਏ ਨਤਮਸਤਕ
ਝਬਾਲ 3 ਸਤੰਬਰ (ਸਰਬਜੀਤ ਸਿੰਘ)–ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ ਹਾਲ ਹੀ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਯੂਥ ਅਕਾਲੀ ਵਰਕਿੰਗ ਦੇ ਪ੍ਰਧਾਨ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦੇ ਹੋਏ ਨਵੇਂ ਬਣੇ ਯੂਥ ਅਕਾਲੀ ਦਲ ਵਰਕਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ ਸੇਖ ਨਾਲ ਹੋਰ। ਤਸਵੀਰ - ਗੱਗੋਬੂਹਾ
04-09-2026