ਗਰੀਨ ਸਕੂਲ ਪ੍ਰੋਗਰਾਮ ਸੰਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ
ਤਰਨ ਤਾਰਨ, 3 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰਾਜੀਵ ਕੁਮਾਰ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਲ 9 ਬਲਾਕਾਂ ਦੇ 267 ਸਕੂਲਾਂ ਦੇ ਅਧਿਆਪਕਾਂ ਦੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਾਤਾਵਰਨ ਸਿੱਖਿਆ ਤਹਿਤ ਬੈਚ ਵਾਈਜ਼ ਟ੍ਰੇਨਿੰਗ ਵਰਕਸ਼ਾਪ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਲਗਾਈ ਗਈ। ਹੈੱਡਮਾਸਟਰ ਗੁਰਚਰਨ ਸਿੰਘ ਦੀ ਦੇਖ-ਰੇਖ ਹੇਠ ਹੋਏ ਇਸ ਟ੍ਰੇਨਿੰਗ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਨੂੰ ਗਰੀਨ ਸਕੂਲ ਪ੍ਰੋਗਰਾਮ ਆਡਿਟ ਦੇ ਸੰਬੰਧੀ ਟ੍ਰੇਨਿੰਗ ਦਿੱਤੀ ਗਈ।
ਅਜੀਤ ਡੈਸਕ
04-09-2026