06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗ੍ਰਿਫ਼ਤਾਰ

ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਸਤੀ ਇੰਸਟਾਗ੍ਰਾਮ ’ਤੇ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਲਗੋ ਕਲਾਂ ਨਾਲ ਹੋ ਗਈ, ਜਿਸ ਨੇ ਮੈਨੂੰ ਆਪਣੀਆਂ ਗੱਲਾਂ ਵਿਚ ਲੈ ਕੇ ਅਤੇ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਜਬਰ ਜਨਾਹ ਕੀਤਾ ਅਤੇ ਬਾਅਦ ਵਿਚ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਮੇਰੇ ਨਾਲ ਪੈਸਿਆਂ ਦੀ ਵੀ ਠੱਗੀ ਮਾਰੀ ਹੈ।

ਅਜੀਤ ਡੈਸਕ 06-09-2026
ਤਰਨ ਤਾਰਨ, 5 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਵਲਟੋਹਾ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਇਕ ਪਿੰਡ ਦੀ ਰਹਿਣ ਵਾਲੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਦੋਸਤੀ ਇੰਸਟਾਗ੍ਰਾਮ ’ਤੇ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਲਗੋ ਕਲਾਂ ਨਾਲ ਹੋ ਗਈ, ਜਿਸ ਨੇ ਮੈਨੂੰ ਆਪਣੀਆਂ ਗੱਲਾਂ ਵਿਚ ਲੈ ਕੇ ਅਤੇ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਜਬਰ ਜਨਾਹ ਕੀਤਾ ਅਤੇ ਬਾਅਦ ਵਿਚ ਕਿਸੇ ਹੋਰ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਮੇਰੇ ਨਾਲ ਪੈਸਿਆਂ ਦੀ ਵੀ ਠੱਗੀ ਮਾਰੀ ਹੈ। ਜਾਂਚ ਅਧਿਕਾਰੀ ਐੱਸ.ਆਈ. ਸਿਮਰਜੀਤ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ 13 ਨੂੰ ਗੋਇੰਦਵਾਲ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਹਲਕਾ ਖਡੂਰ ਸਾਹਿਬ ਵਿਚ ਭਾਰੀ ਉਤਸ਼ਾਹ - ਔਲਖ ਅਗਲੀ ਖ਼ਬਰ ਸਿੱਖਿਆ ਸੰਸਥਾਵਾਂ ’ਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ ਵਾਹਿਗੁਰੂ ਕਾਲਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।