06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ’ਚ ਅਧਿਆਪਕ ਦਿਵਸ ਮਨਾਇਆ

ਖਡੂਰ ਸਾਹਿਬ, 5 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਜਿਵੇਂ ਭਾਸ਼ਣ, ਕੋਰੀਓਗ੍ਰਾਫੀ, ਕਵਿਤਾਵਾਂ, ਗੀਤ ਆਦਿ ਪੇਸ਼ ਕੀਤੇ ਗਏ।

ਅਜੀਤ ਡੈਸਕ 06-09-2026
ਖਡੂਰ ਸਾਹਿਬ, 5 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਜਿਵੇਂ ਭਾਸ਼ਣ, ਕੋਰੀਓਗ੍ਰਾਫੀ, ਕਵਿਤਾਵਾਂ, ਗੀਤ ਆਦਿ ਪੇਸ਼ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਮ ਡੀ.ਕੇ .ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਜੀਵਨ ਵਿਚ ਅਧਿਆਪਕ ਦੀ ਅਹਿਮੀਅਤ ਬਹੁਤ ਹੈ। ਅਖ਼ੀਰ ਵਿਚ ਪ੍ਰਿੰਸੀਪਲ ਸਾਹਿਬ ਵਲੋਂ ਅਧਿਆਪਕਾਂ ਨੂੰ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਲਈ ਸਰਾਹਿਆ ਗਿਆ ਤੇ ਤੋਹਫ਼ੇ ਵੀ ਦਿੱਤੇ ਗਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਮੇਲੇ ਸੰਬੰਧੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਅਹਿਮ ਮੀਟਿੰਗ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।