06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ ਹੋਣਗੇ ਸ਼ੁਰੂ

ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)– ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ 7 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਉੱਪਰ ਦੇ ਖਿਡਾਰੀ ਭਾਗ ਲੈ ਸਕਦੇ ਹਨ।

ਸਤਵੰਤ ਕੌਰ ਜ਼ਿਲ੍ਹਾ ਖੇਡ ਅਫਸਰ। 06-09-2026
ਤਰਨ ਤਾਰਨ, 5 ਸਤੰਬਰ (ਇਕਬਾਲ ਸਿੰਘ ਸੋਢੀ)– ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ 7 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਉੱਪਰ ਦੇ ਖਿਡਾਰੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਐਥਲੈਟਿਕਸ, ਫੁੱਟਬਾਲ, ਵਾਲੀਬਾਲ, ਕਬੱਡੀ ਸਰਕਲ, ਕਬੱਡੀ ਨੈਸ਼ਨਲ, ਖੋ-ਖੋ ਗੇਮਾਂ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਖੇਡ ਅਫ਼ਸਰ ਨੇ ਵੱਖ-ਵੱਖ ਬਲਾਕਾਂ ਦਾ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ ਚੋਹਲਾ ਸਾਹਿਬ ਬਲਾਕ ਦੀਆਂ ਖੇਡਾਂ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ ਵਿਖੇ 7 ਸਤੰਬਰ ਨੂੰ ਕਰਵਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਗੰਡੀਵਿੰਡ ਬਲਾਕ ਦੀਆਂ ਖੇਡਾਂ ਵੀ 7 ਸਤੰਬਰ ਨੂੰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਹੋਣਗੀਆਂ। ਉਨ੍ਹਾਂ ਦੱਸਿਆ ਕਿ ਖਡੂਰ ਸਾਹਿਬ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਮੀਆਂਵਿੰਡ ਵਿਖੇ 8਼ ਸਤੰਬਰ ਨੂੰ ਹੋ ਰਹੀਆਂ ਹਨ ਜਦਕਿ ਪੱਟੀ ਬਲਾਕ ਦੀਆਂ ਖੇਡਾਂ ਸਪੋਰਟਸ ਸਟੇਡੀਅਮ ਪੱਟੀ ਵਿਖੇ 8 ਸਤੰਬਰ ਨੂੰ ਹੀ ਹੋਣਗੀਆਂ। ਇਸੇ ਤਰ੍ਹਾਂ ਨੌਸ਼ਹਿਰਾ ਪਨੂੰਆ ਬਲਾਕ ਦੀਆਂ ਖੇਡਾਂ ਸਰਦਾਰ ਬਲਵੀਰ ਸਿੰਘ ਸਪੋਰਟਸ ਸਟੇਡੀਅਮ ਨੌਸ਼ਹਿਰਾ ਵਿਖੇ 9 ਸਤੰਬਰ ਨੂੰ ਅਤੇ ਭਿੱਖੀਵਿੰਡ ਬਲਾਕ ਦੀਆਂ ਖੇਡਾਂ ਵੀ 9 ਸਤੰਬਰ ਨੂੰ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੁਵਿੰਡ ਵਿਖੇ ਹੋਣਗੀਆਂ। ਇਸ ਤੋਂ ਇਲਾਵਾ ਵਲਟੋਹਾ ਬਲਾਕ ਦੀਆਂ ਖੇਡਾਂ ਸ਼ਹੀਦ ਹਵਲਦਾਰ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ 10 ਸਤੰਬਰ ਨੂੰ ਅਤੇ ਨਾਗੋਕੇ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਵਿੰਡ ਵਿਖੇ 10 ਸਤੰਬਰ ਨੂੰ ਹੀ ਹੋਣਗੀਆਂ।ਤਰਨ ਤਾਰਨ ਬਲਾਕ ਦੀਆਂ ਖੇਡਾਂ 11 ਅਤੇ 12 ਸਤੰਬਰ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀ ਆਪਣੇ- ਆਪਣੇ ਬਲਾਕਾਂ ਦੀਆਂ ਗਰਾਊਂਡਾਂ ਵਿਚ ਸਵੇਰੇ 8 ਵਜੇ ਰਿਪੋਰਟ ਕਰਨਗੇ। ਉਨ੍ਹਾਂ ਦੱਸਿਆ ਕਿ ਟੈਨਿਸ ਬਾਲ ਕ੍ਰਿਕੇਟ ਟੂਰਨਾਮੈਂਟ ਬਲਾਕ ਤੇ ਜ਼ਿਲ੍ਹੇ ਪੱਧਰ ’ਤੇ ਕਰਵਾਏ ਜਾਣਗੇ, ਜਿਸਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 9 ਸਤੰਬਰ 2026 ਹੈ। ਉਨ੍ਹਾਂ ਦੱਸਿਆ ਕਿ ਟੈਨਿਸ ਬਾਲ ਕ੍ਰਿਕਟ ਮੁਕਾਬਲੇ 9 ਸਤੰਬਰ ਤੋਂ ਬਾਅਦ ਕਰਵਾਏ ਜਾਣਗੇ, ਜਿਸ ਦੀ ਸੂਚਨਾ ਜਲਦੀ ਸਾਂਝੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਧਿਆਪਕ ਅਰੁਣ ਕੁਮਾਰ ਸ਼ਰਮਾ ਦੀ ਸਟੇਟ ਐਵਾਰਡ ਲਈ ਚੋਣ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।