07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੇਂਟ ਮੈਰੀਜ਼ ਕਾਨਵੈਂਟ ਸਕੂਲ ਮਾਛੀਨੰਗਲ ’ਚ ਅਧਿਆਪਕ ਦਿਵਸ ਮਨਾਇਆ

ਜਗਦੇਵ ਕਲਾਂ, 6 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ, ਮਾਛੀਨੰਗਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਨੇ ਡਾ.

ਅਜੀਤ ਡੈਸਕ 07-09-2026
ਜਗਦੇਵ ਕਲਾਂ, 6 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸੇਂਟ ਮੈਰੀਜ਼ ਕਾਨਵੈਂਟ ਸਕੂਲ, ਮਾਛੀਨੰਗਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਸਿੱਖਿਆ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ’ਤੇ ਚਾਨਣਾ ਪਾਇਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਸਟਰ ਮਿਨੀ ਜੌਨ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਅਨੁਸ਼ਾਸਨ ਅਤੇ ਭਵਿੱਖ ਨੂੰ ਸੰਵਾਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਸਿਸਟਰ ਰੀਨਾ, ਸਿਸਟਰ ਮਿਲੂਮਾ, ਸਟਾਫ਼ ਸੈਕਰੇਟਰੀ ਵੀਰਪਾਲ ਕੌਰ, ਅਮਨਦੀਪ ਕੌਰ, ਕੋਆਰਡੀਨੇਟਰ ਕਿਰਨਪ੍ਰੀਤ ਕੌਰ, ਪਰਮਿੰਦਰ ਕੌਰ, ਸੁਬੀਤਾ ਹੰਸ, ਗੁਲਜ਼ਾਰ ਖੋਖਰ, ਜਸਵੀਰ ਕੌਰ, ਪਰਮਜੀਤ ਸਿੰਘ, ਨਿਮਰਤ ਕੌਰ, ਜੋਤੀ, ਹਰਦੀਪ ਕੌਰ, ਸਿਮਰਨਜੀਤ ਕੌਰ, ਸਪਨਾ, ਸਿਮਰਜੀਤ ਕੌਰ, ਬਲਜੀਤ ਕੌਰ, ਡਿੰਪਲ ਮੈਰੀ, ਮਮਤਾ, ਰਾਜਬੀਰ ਕੌਰ, ਗੁਰਲੀਨ ਕੌਰ, ਰਮਨਦੀਪ, ਕੁਲਦੀਪ ਸਿੰਘ, ਰਮਨਦੀਪ ਕੌਰ, ਅਮਰਪ੍ਰੀਤ ਕੌਰ ਸਮੇਤ ਸਮੂਹ ਸਹਾਇਕ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨੇ ਪੰਜਾਬ ਕਾਂਗਰਸ ਦੇ ਵਰਕਰਾਂ ’ਚ ਭਰਿਆ ਨਵਾਂ ਜੋਸ਼ - ਹਰਪ੍ਰਤਾਪ ਸਿੰਘ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।