07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਲੱਗਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ - ਰਾਜਬੀਰ ਸਿੰਘ ਭੁੱਲਰ ਸਚਿਨ ਪਾਇਲਟ ਅਤੇ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਵਿਚ ਬਣੇਗੀ ਕਾਂਗਰਸ ਸਰਕਾਰ

ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)—ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਬਣਾਉਣ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਪਹਿਲੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਬਹੁਤ ਸਮਝਦਾਰ ਅਤੇ ਦੂਰਦਰਸ਼ੀ ਆਗੂ ਸਨ।

ਅਜੀਤ ਡੈਸਕ 07-09-2026
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)—ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਬਣਾਉਣ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਪਹਿਲੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੀ ਬਹੁਤ ਸਮਝਦਾਰ ਅਤੇ ਦੂਰਦਰਸ਼ੀ ਆਗੂ ਸਨ। ਉਨ੍ਹਾਂ ਦੀ ਜਗ੍ਹਾ ’ਤੇ ਸਚਿਨ ਪਾਇਲਟ ਨੂੰ ਕਾਂਗਰਸ ਪਾਰਟੀ ਦਾ ਸੂਬਾ ਇੰਚਾਰਜ ਲਗਾਉਣਾ ਪਾਰਟੀ ਦੀ ਲੀਡਰਸ਼ਿਪ ਦੀ ਦੂਰ ਅੰਦੇਸ਼ੀ ਨੂੰ ਦਰਸਾਉਂਦਾ ਹੈ। ਸਚਿਨ ਪਾਇਲਟ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਇੱਕ ਸੂਝਵਾਨ, ਤਜਰਬੇਕਾਰ ਅਤੇ ਦੂਰਅੰਦੇਸ਼ੀ ਸੋਚ ਵਾਲੇ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾਂ ਨੌਜਵਾਨਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਆਪਣੀ ਸਿਆਸੀ ਸੋਚ ਦਾ ਅਹਿਮ ਹਿੱਸਾ ਬਣਾਇਆ ਹੈ। ਉਨ੍ਹਾਂ ਦੀ ਨੌਜਵਾਨਾਂ ਵਿਚ ਬਣੀ ਪਕੜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਕ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜਿੰਮੇਵਾਰੀ ਸੌਂਪਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਕਾਂਗਰਸ ਪਾਰਟੀ ਆਉਣ ਵਾਲੇ ਸਮੇਂ ਵਿਚ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਵੱਡੀਆਂ ਜਿੰਮੇਵਾਰੀਆਂ ਦੇਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਫ਼ੈਸਲੇ ਨਾਲ ਪਾਰਟੀ ਦੇ ਨੌਜਵਾਨ ਵਰਗ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਟੀਚਾ ਸਿਰਫ਼ ਚੋਣਾਂ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਹੈ। ਨਵੀਂ ਜਿੰਮੇਵਾਰੀ ਨਾਲ ਸਚਿਨ ਪਾਇਲਟ ਅਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਭਰਨ ਅਤੇ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਲਈ ਤਿਆਰ ਕਰਨ ਵਿਚ ਮਦਦ ਮਿਲੇਗੀ।
ਪਿਛਲੀ ਖ਼ਬਰ ਵਾਅਦੇ ਕਰਕੇ ਮੁਕਰੀ ਸਰਕਾਰ - ਪੈਨਸ਼ਨਰਜ਼ ਯੂਨੀਅਨ ਅਗਲੀ ਖ਼ਬਰ ਜ਼ਿਲ੍ਹੇ ਦੇ ਚਾਰ ਅਧਿਆਪਕ ‘ਰਾਜ ਪੁਰਸਕਾਰ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।