08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਪਰਿੰਗ ਬਰਡਜ਼ ਸਕੂਲ ਦੇ ਵਿਦਿਆਰਥੀਆਂ ਨੇ ਰਗਬੀ ਖੇਡਾਂ ਵਿਚ ਮਾਰੀਆਂ ਮੱਲਾਂ

ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 08-09-2026
ਤਰਸਿੱਕਾ, 7 ਸਤੰਬਰ (ਅਤਰ ਸਿੰਘ ਤਰਸਿੱਕਾ)-ਪੰਜਾਬ ਸਕੂਲ ਖੇਡਾਂ ਦੀਆਂ ਜ਼ਿਲ੍ਹਾ ਪੱਧਰੀ ਰਗਬੀ ਖੇਡਾਂ ਦੇ ਮੁਕਾਬਲੇ ’ਚ ਸਪਰਿੰਗ ਬਰਡਜ਼ ਸਕੂਲ, ਅੱਡਾ ਸੈਦੋਲੇਹਲ, ਖਜਾਲਾ, ਮਹਿਤਾ ਰੋਡ (ਅੰਮ੍ਰਿਤਸਰ) ਦੇ ਵਿਦਿਆਰਥੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ’ਤੇ ਸਕੂਲ ਦੇ ਵਿਦਿਆਰਥੀਆਂ ਵਿਚ ਪ੍ਰਿੰਸੀਪਲ ਮੈਡਮ ਗੁਰਪ੍ਰੀਤ ਕੌਰ, ਐੱਮ.ਡੀ. ਪਰਮਿੰਦਰ ਸਿੰਘ , ਪ੍ਰਬੰਧਕ ਅਤੇ ਕੋਚ ਮਨਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ’ਚ 5 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਤੋਂ ਸ਼ੁਰੂ ਅਗਲੀ ਖ਼ਬਰ 31 ਦਸੰਬਰ ਤੱਕ ਕਾਲਜ ਦੀ ਇਮਾਰਤ ਮੁਕੰਮਲ ਕਰਨ ਦਾ ਟੀਚਾ – ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।