12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਚਿਨ ਪਾਇਲਟ ਦੀ ਨਿਯੁਕਤੀ ’ਤੇ ਕਾਂਗਰਸ ਪਾਰਟੀ ਇਕਜੁੱਟ - ਯੁੱਧਵੀਰ, ਬਿਹਾਰੀਪੁਰ

ਮੀਆਂਵਿੰਡ, 11 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਗਏ ਪੰਜਾਬ ਕਾਂਗਰਸ ਪਾਰਟੀ ਦੇ ਮਸਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਕਿਉਂਕਿ ਪਾਰਟੀ ਦੇ ਆਗੂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਹਾਲਾਤ ’ਤੇ ਸਰਕਾਰ ਬਣਾਉਣ ਲਈ ਪਾਰਟੀ ਦੀ ਮਜ਼ਬੂਤੀ ਲਈ ਇੱਕਮੁੱਠ ਹੋ ਕੇ ਕੰਮ ਕਰ ਰਹੇ ਹਨ। ਇਹ ਸ਼ਬਦ ਜ਼ਿਲ੍ਹਾ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸਹਿ ਕੁਆਰਡੀਨੇਟਰ ਬਲਰਾਜ ਸਿੰਘ ਬਿਹਾਰੀਪੁਰ ਨੇ ਗੱਲਬਾਤ ਕਰਦਿਆਂ ਕਹੇ।

ਯੁੱਧਵੀਰ ਸਿੰਘ ਸਰਲੀ ਅਤੇ ਬਲਰਾਜ ਸਿੰਘ ਬਿਹਾਰੀਪੁਰ 12-09-2026
ਮੀਆਂਵਿੰਡ, 11 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਗਏ ਪੰਜਾਬ ਕਾਂਗਰਸ ਪਾਰਟੀ ਦੇ ਮਸਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਤੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਕਿਉਂਕਿ ਪਾਰਟੀ ਦੇ ਆਗੂ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਹਾਲਾਤ ’ਤੇ ਸਰਕਾਰ ਬਣਾਉਣ ਲਈ ਪਾਰਟੀ ਦੀ ਮਜ਼ਬੂਤੀ ਲਈ ਇੱਕਮੁੱਠ ਹੋ ਕੇ ਕੰਮ ਕਰ ਰਹੇ ਹਨ। ਇਹ ਸ਼ਬਦ ਜ਼ਿਲ੍ਹਾ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਯੁੱਧਵੀਰ ਸਿੰਘ ਸਰਲੀ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸਹਿ ਕੁਆਰਡੀਨੇਟਰ ਬਲਰਾਜ ਸਿੰਘ ਬਿਹਾਰੀਪੁਰ ਨੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕੋਲੋਂ ਹਰੇਕ ਵਰਗ ਨਿਰਾਸ਼ ਹੋ ਚੁੱਕਾ ਹੈ, ਭਾਵੇਂ ਉਹ ਮੁਲਾਜ਼ਮ ਵਰਗ, ਕਿਸਾਨ ਵਰਗ, ਗਰੀਬ ਲੋਕ ਹੋਣ ਸਾਰੇ ਏਨੇ ਅੱਕ ਚੁੱਕੇ ਹਨ ਕਿ ਉਹ ਆਪ ਮੁਹਾਰੇ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਰਗਾ ਰਾਜ ਮਿਲੇ, ਪਰ ਇਸ ਸਰਕਾਰ ਵਿਚ ਉਹ ਮਿਲਣਾ ਸੰਭਵ ਨਹੀਂ। ਇਸ ਲਈ ਉਹ ਕਾਂਗਰਸ ਪਾਰਟੀ ਨੂੰ ਸੂਬੇ ਦੀ ਵਾਗਡੋਰ ਸੌਂਪਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ।
ਪਿਛਲੀ ਖ਼ਬਰ ਬਲਾਕ ਵਲਟੋਹਾ ਤੇ ਨਾਗੋਕੇ ਵਿਖੇ ਵੱਖ-ਵੱਖ ਖੇਡਾਂ ਦੇ ਹੋਏ ਗਹਿਗੱਚ ਮੁਕਾਬਲੇ ਅਗਲੀ ਖ਼ਬਰ ਸਾਥ ਸੰਸਥਾ ਵਲੋਂ 15ਵਾਂ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।