13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੋਇੰਦਵਾਲ ਸਾਹਿਬ, 12 ਸਤੰਬਰ ( ਸਕੱਤਰ ਸਿੰਘ ਅਟਵਾਲ)–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਗੁਰਬਾਣੀ ਅਤੇ ਕੀਰਤਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚਾਰ ਸਦਨਾਂ ਦਰਮਿਆਨ ਵਿਸ਼ੇਸ਼ ਕੀਰਤਨ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 13-09-2026
ਗੋਇੰਦਵਾਲ ਸਾਹਿਬ, 12 ਸਤੰਬਰ ( ਸਕੱਤਰ ਸਿੰਘ ਅਟਵਾਲ)–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਸਕੂਲ ਦੇ ਵਿਦਿਆਰਥੀਆਂ ਵਿਚ ਗੁਰਬਾਣੀ ਅਤੇ ਕੀਰਤਨ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚਾਰ ਸਦਨਾਂ ਦਰਮਿਆਨ ਵਿਸ਼ੇਸ਼ ਕੀਰਤਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋ ਸ਼ਬਦ ਕੀਰਤਨ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਸੁਰ, ਲੈਅ ਅਤੇ ਗੁਰਬਾਣੀ ਪ੍ਰਤੀ ਸ਼ਰਧਾ ਦਾ ਸੁੰਦਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਹਨਾਂ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਹਵਾ ਸਦਨ, ਦੂਜੇ ਸਥਾਨ ’ਤੇ ਅਗਨੀ ਸਦਨ ਅਤੇ ਤੀਜੇ ਸਥਾਨ ’ਤੇ ਪਾਣੀ ਸਦਨ ਰਹੇ। ਇਸ ਮੌਕੇ ਸਕੂਲ ਦੇ ਅਧਿਆਪਕ ਗੁਰਜੰਟ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼, ਇਸ ਦੀ ਮਹਾਨਤਾ ਅਤੇ ਗੁਰਬਾਣੀ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ਼ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਵਿਸ਼ੇਸ਼ ਖੁਸ਼ੀ ਹੈ ਕਿ ਅੱਜ ਦੇ ਕੀਰਤਨ ਮੁਕਾਬਲੇ ਵਿਚ ਲੜਕਿਆਂ ਨੇ ਵੀ ਵੱਧ-ਚੜ੍ਹ ਕੇ ਭਾਗ ਲਿਆ। ਉਨਾਂ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਸਾਨੂੰ ਸੱਚਾਈ, ਨਿਮਰਤਾ, ਸੇਵਾ ਅਤੇ ਸਦਾਚਾਰ ਦਾ ਮਾਰਗ ਦਿਖਾਉਂਦੀ ਹੈ।
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਪਿੰਡ ਮਾਣਕਦੇਕੇ ਤੇ ਵਰਾਣਾ ਵਿਖੇ ਲਗਾਏ ਵੱਖ-ਵੱਖ ਕਿਸਮਾਂ ਦੇ ਬੂਟੇ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ 20 ਨੂੰ ਤਿਆਰੀਆਂ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।