13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਪ੍ਰਾਪਤੀ

ਗੋਇੰਦਵਾਲ ਸਾਹਿਬ, 12 ਸਤੰਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ. ਈ.

ਅਜੀਤ ਡੈਸਕ 13-09-2026
ਗੋਇੰਦਵਾਲ ਸਾਹਿਬ, 12 ਸਤੰਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਕੋਆਰਡੀਨੇਟਰ ਜੁਗਰਾਜ ਸਿੰਘ ਅਤੇ ਏ.ਈ.ਓ. ਕੁਲਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰੈਜੀ਼ਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ਖਿਡਾਰੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਸਫਲਤਾ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਲਗਨ, ਮਿਹਨਤ ਅਤੇ ਟੀਮ ਵਰਕ ਨੇ ਇਹ ਉਪਲੱਬਧੀ ਸੰਭਵ ਬਣਾਈ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਖਡੂਰ ਸਾਹਿਬ ਦੇ ਜੋੜ ਮੇਲੇ ’ਤੇ 1 ਅਕਤੂਬਰ ਨੂੰ ਭਾਰਤੀ ਕਮਿਉਨਿਸਟ ਪਾਰਟੀ ਵਲੋਂ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ-ਬੱਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।