ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨ ਸਭਾ ਦਾ ਐਸ.ਈ. ਦਫ਼ਤਰ ਅੱਗੇ ਧਰਨਾ ਅੱਜ - ਗੰਡੀਵਿੰਡ
ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ 14 ਸਤੰਬਰ ਨੂੰ ਸਥਾਨਕ ਬਾਠ ਰੋਡ ਸਥਿਤ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਹਾਲ ਵਿਖੇ ਸਵੇਰੇ 10:30 ਵਜੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਦੌਰਾਨ ਜਥੇਬੰਦੀ ਦੀ ਮੈਂਬਰਸ਼ਿਪ ਵਿਚ ਵਾਧਾ ਕਰਨ, ਨਵੀਆਂ ਇਕਾਈਆਂ ਸਥਾਪਤ ਕਰਨ, ਜਥੇਬੰਦੀ ਦੇ ਲੋੜੀਂਦੇ ਖਰਚਿਆਂ ਲਈ ਫੰਡ ਇਕੱਠਾ ਕਰਨ, ਪਿਛਲੇ ਕੰਮਾਂ ਦਾ ਰਿਵਿਊ ਕਰਨ ਅਤੇ ਜਥੇਬੰਦਕ ਸਰਗਰਮੀਆਂ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਫ਼ੈਸਲੇ ਲਏ ਜਾਣਗੇ।
ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਕੁੱਲ ਹਿੰਦ ਕਿਸਾਨ ਸਭਾ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ 14 ਸਤੰਬਰ ਨੂੰ ਸਥਾਨਕ ਬਾਠ ਰੋਡ ਸਥਿਤ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਹਾਲ ਵਿਖੇ ਸਵੇਰੇ 10:30 ਵਜੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ ਦੀ ਪ੍ਰਧਾਨਗੀ ਹੇਠ ਹੋਵੇਗੀ। ਮੀਟਿੰਗ ਦੌਰਾਨ ਜਥੇਬੰਦੀ ਦੀ ਮੈਂਬਰਸ਼ਿਪ ਵਿਚ ਵਾਧਾ ਕਰਨ, ਨਵੀਆਂ ਇਕਾਈਆਂ ਸਥਾਪਤ ਕਰਨ, ਜਥੇਬੰਦੀ ਦੇ ਲੋੜੀਂਦੇ ਖਰਚਿਆਂ ਲਈ ਫੰਡ ਇਕੱਠਾ ਕਰਨ, ਪਿਛਲੇ ਕੰਮਾਂ ਦਾ ਰਿਵਿਊ ਕਰਨ ਅਤੇ ਜਥੇਬੰਦਕ ਸਰਗਰਮੀਆਂ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਕੇ ਫ਼ੈਸਲੇ ਲਏ ਜਾਣਗੇ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਲਈ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲੱਗੇ ਪੱਕੇ ਮੋਰਚੇ ਵਿਚ ਸ਼ਮੂਲੀਅਤ ਕਰਨ ਵਾਲੇ ਜਥੇਬੰਦੀ ਦੇ ਆਗੂਆਂ ਤੇ ਕਾਰਕੁੰਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਚੰਡੀਗੜ੍ਹ ਮੋਰਚੇ ਦੌਰਾਨ ਕੈਬਨਿਟ ਮੰਤਰੀਆਂ ਦੀ ਕਮੇਟੀ ਨਾਲ ਹੋਈ ਗੱਲਬਾਤ ਸੰਬੰਧੀ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਮਹਾਂਵੀਰ ਸਿੰਘ ਗਿੱਲ ਮੀਟਿੰਗ ਵਿਚ ਹਾਜ਼ਰ ਆਗੂਆਂ ਨਾਲ ਜਾਣਕਾਰੀ ਸਾਂਝੀ ਕਰਨਗੇ। ਉਨ੍ਹਾਂ ਦੱਸਿਆ ਕਿ 21 ਮਈ ਤੋਂ ਸ਼ੁਰੂ ਹੋਏ ਸੇਰੋਂ ਖੰਡ ਮਿੱਲ ਮੋਰਚੇ ਦੀ ਲਗਾਤਾਰਤਾ ਲਈ ਵੀ ਜਥੇਬੰਦਕ ਵਿਉਂਤਬੰਦੀ ਕੀਤੀ ਜਾਵੇਗੀ। ਮੀਟਿੰਗ ਦੀ ਸਮਾਪਤੀ ਉਪਰੰਤ ਪਾਵਰਕੌਮ ਵਲੋਂ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਝੋਨੇ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਐਸ.ਈ. ਦਫ਼ਤਰ ਦੇ ਗੇਟ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਕਿਸਾਨ ਸਭਾ ਦੇ ਆਗੂ ਤੇ ਕਾਰਕੁੰਨ ਸ਼ਾਮਿਲ ਹੋ ਕੇ ਰੋਸ ਪ੍ਰਗਟਾਉਣਗੇ।