ਪੰਜਾਬ ਬਚਾਓ ਰੈਲੀ ’ਚ ਪਹੁੰਚੀ ਸੰਗਤ ਦਾ ਕੁਲਦੀਪ ਸਿੰਘ ਲਾਹੌਰੀਆ ਤੇ ਬਾਬਾ ਇੰਦਰਜੀਤ ਸਿੰਘ ਖੱਖ ਵਲੋਂ ਧੰਨਵਾਦ
ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਵਲੋਂ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿਚ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਹੌਰੀਆ ਅਤੇ ਪੰਚਾਇਤ ਦੇ ਸਰਪ੍ਰਸਤ ਬਾਬਾ ਇੰਦਰਜੀਤ ਸਿੰਘ ਖੱਖ ਨੇ ਰੈਲੀ ਵਿਚ ਪਹੁੰਚਣ ਵਾਲੀਆਂ ਸਮੂਹ ਸੰਗਤਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਦਿਲੋਂ ਧੰਨਵਾਦ ਕੀਤਾ।
ਬਾਬਾ ਇੰਦਰਜੀਤ ਸਿੰਘ ਖੱਖ, ਕੁਲਦੀਪ ਸਿੰਘ ਲਾਹੌਰੀਆ
16-09-2026