18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ਼੍ਰੋਮਣੀ ਅਕਾਲੀ ਦਲ ਵਲੋਂ 20 ਨੂੰ ਕੀਤੀ ਜਾ ਰਹੀ ਰੈਲੀ ਸੰਬੰਧੀ ਲੋਕਾਂ ਵਿਚ ਵੱਡਾ ਉਤਸ਼ਾਹ - ਰਵਿੰਦਰ ਪਾਲ ਸਿੰਘ

ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਖੁੱਲ੍ਹੇ ਖੇਡ ਮੈਦਾਨ ’ਚ 20 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਵੱਡਾ ਉਤਸਾਹ ਹੈ, ਜਿਸ ਵਿਚ ਲੋਕ ਆਪ ਮੁਹਾਰੇ ਸ਼ਾਮਿਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਵਿਚਾਰ ਨੌਜਵਾਨ ਅਕਾਲੀ ਆਗੂ ਰਵਿੰਦਰ ਪਾਲ ਸਿੰਘ ਅੱਡਾ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ।

ਅਜੀਤ ਡੈਸਕ 18-09-2026
ਝਬਾਲ, 17 ਸਤੰਬਰ (ਸਰਬਜੀਤ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਖੁੱਲ੍ਹੇ ਖੇਡ ਮੈਦਾਨ ’ਚ 20 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਵੱਡਾ ਉਤਸਾਹ ਹੈ, ਜਿਸ ਵਿਚ ਲੋਕ ਆਪ ਮੁਹਾਰੇ ਸ਼ਾਮਿਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਵਿਚਾਰ ਨੌਜਵਾਨ ਅਕਾਲੀ ਆਗੂ ਰਵਿੰਦਰ ਪਾਲ ਸਿੰਘ ਅੱਡਾ ਝਬਾਲ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਭਲਾਈ ਨੀਤੀਆਂ ਤੋਂ ਭਲੀ ਭਾਂਤ ਜਾਣੂ ਸੂਬੇ ਦੇ ਲੋਕ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਦੇ ਵਿਕਾਸ ਤੇ ਪੰਜਾਬੀਆਂ ਦੀ ਭਲਾਈ ਲਈ ਜੋ ਕੰਮ ਕੀਤੇ ਹਨ ਉਹ ਅੱਜ ਵੀ ਇਕ ਮਿਸਾਲ ਹਨ। ਰਵਿੰਦਰ ਪਾਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰੇਕ ਵਰਗ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਸਨ ਉਹ ਆਮ ਪਾਰਟੀ ਸਰਕਾਰ ਨੇ ਬੰਦ ਕਰਕੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੀਤਾ ਹੈ। ਉਸ ਕਾਰਨ ਲੋਕ ਆਮ ਪਾਰਟੀ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ’ਚ 20 ਸਤੰਬਰ ਨੂੰ ਹੋ ਰਹੀ ਇਹ ਰੈਲੀ ਵੀ ਇਕ ਬਹੁਤ ਹੀ ਇਤਿਹਾਸਿਕ ਰੈਲੀ ਸਾਬਤ ਹੋਵੇਗੀ ਜੋ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦੇਵੇਗੀ
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ਦੀ ਅਲਪਾਈਨ ਸਕੂਲ ਦੇ ਅਧਿਆਪਿਕਾ ਰਮਨਦੀਪ ਕੌਰ ਤੇ ਜਸਵਿੰਦਰ ਸਿੰਘ ‘ਬੈਸਟ ਟੀਚਰ’ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।