ਬਾਬਾ ਬਿਧੀ ਚੰਦ ਜੀ ਦੇ ਪ੍ਰਲੋਕ ਗਮਨ ਦੇ ਸਾਲਾਨਾ ਜੋੜ ਮੇਲੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਪ੍ਰਲੋਕ ਗਮਨ ਦੇ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਨਗਰ ਸੁਰ ਸਿੰਘ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਛਾਉਣੀ ਸਾਹਿਬ ਤੋਂ ਆਰੰਭ ਹੋਇਆ।
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰੋਂ ਘਰੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਜੀ ਦੇ ਪ੍ਰਲੋਕ ਗਮਨ ਦੇ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਨਗਰ ਸੁਰ ਸਿੰਘ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਛਾਉਣੀ ਸਾਹਿਬ ਤੋਂ ਆਰੰਭ ਹੋਇਆ। ਸਤਿਗੁਰਾਂ ਦੀ ਰਹਿਨੁਮਾਈ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਤੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ਜਾਨਸ਼ੀਨ ਸੰਤ ਬਾਬਾ ਅਵਤਾਰ ਸਿੰਘ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਗੁਰਦੁਆਰਾ ਰੋੜੀ ਸਾਹਿਬ ਪਾਤਸ਼ਾਹੀ ਪੰਜਵੀਂ ਵਿਖੇ ਨਤਮਸਤਕ ਹੁੰਦਾ ਹੋਇਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰਬਾਰ ਵਿਖੇ ਹਾਜ਼ਰੀ ਲਗਵਾ ਕੇ ਨਗਰ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਹਰ ਪੜਾਅ ’ਤੇ ਗੁਰੂ ਜਸ ਦਾ ਗਾਇਨ ਕਰਦਿਆਂ ਅਤੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਦਾ ਹੋਇਆ ਬਾਬਾ ਬਿਧੀ ਚੰਦ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਮਾਧਾਂ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਬੇਅੰਤ ਸ਼ਬਦਈ ਜਥਿਆਂ, ਸਕੂਲੀ ਬੱਚਿਆਂ, ਫੌਜੀ ਬੈਂਡ, ਗਤਕਾ ਪਾਰਟੀ ਅਤੇ ਘੋੜ ਸਵਾਰ ਫੌਜਾਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਦਿਆਂ ਗੁਰੂ ਜਸ ਸਰਵਣ ਕੀਤਾ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਪਵਿੱਤਰ ਮੌਕੇ ’ਤੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਬਾਬਾ ਬਿਧੀ ਚੰਦ ਜੀ ਦੀ ਮਹਾਨ ਸੇਵਾ, ਸਿਦਕ ਅਤੇ ਸੂਰਬੀਰਤਾ ਨੂੰ ਯਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਂ ਅਤੇ ਦੂਰ-ਨੇੜਿਓਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਸੰਗਤਾਂ ਦੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਤੋਂ ਪਹਿਲਾਂ ਨਿਹੰਗ ਸਿੰਘ ਰਿਵਾਇਤ ਮੁਹੱਲੇ ਨੂੰ ਮੁੱਖ ਰੱਖਦਿਆਂ ਮੁਹੱਲਿਆਂ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿੰਨਾਂ ਦੇ ਭੋਗ 20 ਸਤੰਬਰ ਨੂੰ ਪੈਣਗੇ। ਉਪਰੰਤ ਦੀਵਾਨ ਸੱਜਣਗੇ ਅਤੇ ਘੋਲ ਕਬੱਡੀ ਹੋਵੇਗੀ।ਨਿਹੰਗ ਸਿੰਘਾਂ ਵਲੋਂ ਨਿਸ਼ਾਨਾ ਧੌਂਸਿਆਂ ਦੀ ਤਾਬਿਆ ਮੁਹੱਲਾ ਖੇਡਿਆ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।