19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡੇਅਰੀ ਵਿਭਾਗ ਨੇ ਅਲਾਦੀਨਪੁਰ ਸਕੂਲ ’ਚ ਲਗਾਇਆ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ

ਤਰਨ ਤਾਰਨ, 18 ਸਤੰਬਰ ( ਹਰਿੰਦਰ ਸਿੰਘ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਸਕੂਲੀ ਬੱਚਿਆਂ ਨੂੰ ਦੁੱਧ ਦੀ ਮਹੱਤਤਾ, ਇਸ ਦੇ ਪੌਸ਼ਟਿਕ ਗੁਣਾਂ ਤੇ ਸਿਹਤ ਲਈ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਲਾਦੀਨਪੁਰ ਵਿਖੇ ਲਗਾਏ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਦਾ ਦ੍ਰਿਸ਼। ਤਸਵੀਰ–ਲਵਲੀ 19-09-2026
ਤਰਨ ਤਾਰਨ, 18 ਸਤੰਬਰ ( ਹਰਿੰਦਰ ਸਿੰਘ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦੌਰਾਨ ਸਕੂਲੀ ਬੱਚਿਆਂ ਨੂੰ ਦੁੱਧ ਦੀ ਮਹੱਤਤਾ, ਇਸ ਦੇ ਪੌਸ਼ਟਿਕ ਗੁਣਾਂ ਤੇ ਸਿਹਤ ਲਈ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਰੋਜ਼ਾਨਾ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਅੱਜ ਕੱਲ੍ਹ ਬੱਚਿਆਂ ਵਿਚ ਵੱਧ ਰਹੀ ਫਾਸਟ ਫੂਡ ਤੇ ਸਾਫਟ ਡਰਿੰਕਸ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਅਤੇ ਸਿਹਤਮੰਦ ਖ਼ੁਰਾਕ ਅਪਣਾਉਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਮਿਲਕਫੈਡ ਤੋਂ ਸੇਵਾਮੁਕਤ ਡਿਪਟੀ ਮੈਨੇਜਰ ਅੰਗਰੇਜ਼ ਸਿੰਘ ਨੇ ਬੱਚਿਆਂ ਨੂੰ ਸਾਫ਼ ਅਤੇ ਸ਼ੁੱਧ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਅਤੇ ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਦੀ ਤਾਕੀਦ ਕੀਤੀ। ਇਸ ਤੋਂ ਇਲਾਵਾ ਡੇਅਰੀ ਵਿਕਾਸ ਇੰਸਪੈਕਟਰ ਕੇਤਨ ਸ਼ਰਮਾ ਵਲੋਂ ਵੀ ਬੱਚਿਆਂ ਨੂੰ ਦੁੱਧ ਦੀ ਮਹੱਤਤਾ, ਸ਼ੁੱਧ ਦੁੱਧ ਦੀ ਵਰਤੋਂ ਤੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਡੇਅਰੀ ਉਤਪਾਦਾਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਆਏ ਇੰਸਪੈਕਟਰਾਂ ਵਲੋਂ ਸਕੂਲੀ ਬੱਚਿਆਂ ਅਤੇ ਸਕੂਲ ਦੇ ਸਟਾਫ਼ ਵਲੋਂ ਲਿਆਂਦੇ ਗਏ ਦੁੱਧ ਦੀ ਚੈਕਿੰਗ ਕੀਤੀ ਗਈ ਅਤੇ ਇਸ ਸੰਬੰਧੀ ਰਿਪੋਰਟ ਤੁਰੰਤ ਮੁਹੱਈਆ ਕਰਵਾਈ ਗਈ। ਕੈਂਪ ਦੌਰਾਨ ਬੱਚਿਆਂ ਨੂੰ ਵੇਰਕਾ ਦੁੱਧ ਦੀਆਂ ਬੋਤਲਾਂ ਤੇ ਮਿਲਕ ਪ੍ਰੋਡਕਟ ਵੀ ਦਿੱਤੇ ਗਏ। ਸਕੂਲ ਦੀ ਪ੍ਰਿੰਸੀਪਲ ਰਵਿੰਦਰ ਕੌਰ ਨੇ ਡੇਅਰੀ ਵਿਕਾਸ ਵਿਭਾਗ ਵਲੋਂ ਲਗਾਏ ਗਏ ਇਸ ਜਾਗਰੂਕਤਾ ਕੈਂਪ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਸਕੂਲ ਵਿਚ ਅਜਿਹੇ ਜਾਗਰੂਕਤਾ ਕੈਂਪ ਲਗਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਸ੍ਰੀ ਰਾਮਲੀਲ੍ਹਾ ਕਲੱਬ ਖੇਮਕਰਨ ਦੀ ਕੈਬਨਿਟ ’ਚ ਕੀਤਾ ਵਿਸਥਾਰ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਗੋਇੰਦਵਾਲ ਵਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।