ਪਿੰਡ ਵੇਈਂਪੂਈਂ ’ਚ ਕਾਂਗਰਸ ਨੂੰ ਝਟਕਾ, ਸੈਂਕੜੇ ਲੋਕ ਭਰੋਵਾਲ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਿਲ
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਵੇਈਂਪੂਈਂ ਵਿਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਸੈਂਕੜੇ ਲੋਕਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਜਸਬੀਰ ਸਿੰਘ ਜੱਜ ਅਤੇ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵੇਈਪੂਈਂ ਵਿਚ ਲੋਕਾਂ ਵਲੋਂ ਭਾਜਪਾ ਪ੍ਰਤੀ ਦਿਖਾਇਆ ਗਿਆ ਭਰੋਸਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਸਵੀਕਾਰਤਾ ਨੂੰ ਦਰਸਾਉਂਦਾ ਹੈ।
ਪ
ਪਿੰਡ ਵੇਈਂਪੂਈਂ ਵਿਖੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ: ਧੂੰਦਾ
19-09-2026
ਫਤਿਆਬਾਦ, 18 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਵੇਈਂਪੂਈਂ ਵਿਚ ਉਸ ਸਮੇਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਿੰਡ ਦੇ ਸੈਂਕੜੇ ਲੋਕਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਜਸਬੀਰ ਸਿੰਘ ਜੱਜ ਅਤੇ ਅਵਤਾਰ ਸਿੰਘ ਦੀ ਪ੍ਰੇਰਨਾ ਸਦਕਾ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ’ਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਵੇਈਪੂਈਂ ਵਿਚ ਲੋਕਾਂ ਵਲੋਂ ਭਾਜਪਾ ਪ੍ਰਤੀ ਦਿਖਾਇਆ ਗਿਆ ਭਰੋਸਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਸਵੀਕਾਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰੇਕ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਭਰੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਭਾਜਪਾ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਭਾਜਪਾ ਦਾ ਜਥੇਬੰਦਕ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਭਰੋਵਾਲ ਨੇ ਕਿਹਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਦੇ ਆਦੇਸ਼ਾਂ ਅਨੁਸਾਰ ਪਾਰਟੀ ਨੂੰ ਪਿੰਡਾਂ ਵਿਚ ਹੋਰ ਮਜ਼ਬੂਤ ਕੀਤਾ ਜਾ ਰਿਹਾ ਇਸ ਸਮੇਂ ਕਾਂਗਰਸ ਛੱਡ ਕੇ ਗੁਰਨਾਮ ਸਿੰਘ, ਬਾਗ ਸਿੰਘ, ਕੁਲਵੰਤ ਸਿੰਘ, ਹੀਰਾ ਸਿੰਘ, ਗੁਰਮੇਜ ਸਿੰਘ ਗੇਜ, ਗੁਰਭੇਜ ਸਿੰਘ, ਮਨਜਿੰਦਰ ਸਿੰਘ, ਗੁਪਾਲ ਸਿੰਘ, ਮੰਗਲ ਸਿੰਘ, ਲਾਭ ਸਿੰਘ, ਭੋਲਾ ਸਿੰਘ, ਧਰਮ ਸਿੰਘ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ ਬੀਰਾ, ਲਵਪ੍ਰੀਤ ਸਿੰਘ, ਕਾਬਲ ਸਿੰਘ, ਬੀਬੀ ਰਾਜਬੀਰ ਕੌਰ, ਪਰਮਜੀਤ ਕੌਰ, ਚਰਨ ਕੌਰ,ਮਨਜੀਤ ਕੌਰ, ਪਰਮਜੀਤ ਕੌਰ, ਕਮਲਦੀਪ ਕੌਰ, ਮਨਜੀਤ ਮਨੀ, ਮੀਨਾ ਕੁਮਾਰੀ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਲੀਡਰ ਭੁਪਿੰਦਰ ਸਿੰਘ ਚਤਰੱਥ, ਠੇਕੇਦਾਰ ਸੁਖਜਿੰਦਰ ਸਿੰਘ, ਤਰਸੇਮ ਸਿੰਘ ਛਾਪੜੀ ਸਾਹਿਬ, ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ ਵੀ ਹਾਜ਼ਰ ਸਨ ।