ਗ੍ਰਾਮ ਪੰਚਾਇਤ ਸਰਾਏ ਅਮਾਨਤ ਖਾਂ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਝਬਾਲ, 19 ਸਤੰਬਰ (ਸੁਖਦੇਵ ਸਿੰਘ)-ਸਵੱਛਤਾ ਹੀ ਸੇਵਾ ਮੁਹਿੰਮ 2026 ਤਹਿਤ ਸਵੱਛਤਾ ਵਿਚ ਸਹਿਭਾਗ, ਸਵੱਛ ਭਾਰਤ ਵਿਕਸਿਤ ਭਾਰਤ’ ਥੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਗੰਡੀਵਿੰਡ ਦੀ ਗ੍ਰਾਮ ਪੰਚਾਇਤ ਸਰਾਏ ਅਮਾਨਤ ਖਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਵੱਖ-ਵੱਖ ਜਨਤਕ ਸਥਾਨਾਂ, ਗਲੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫਾਈ ਕੀਤੀ ਗਈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ।
ਐ
ਐਸ਼ਨੂਰ ਕੌਰ ਪਿਤਾ: ਦਲਬੀਰ ਸਿੰਘ ਮਾਤਾ: ਰਜਵੰਤ ਕੌਰ ਨੌਸ਼ਹਿਰਾ ਪੰਨੂੰਆਂ
20-09-2026
ਝਬਾਲ, 19 ਸਤੰਬਰ (ਸੁਖਦੇਵ ਸਿੰਘ)-ਸਵੱਛਤਾ ਹੀ ਸੇਵਾ ਮੁਹਿੰਮ 2026 ਤਹਿਤ ਸਵੱਛਤਾ ਵਿਚ ਸਹਿਭਾਗ, ਸਵੱਛ ਭਾਰਤ ਵਿਕਸਿਤ ਭਾਰਤ’ ਥੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਗੰਡੀਵਿੰਡ ਦੀ ਗ੍ਰਾਮ ਪੰਚਾਇਤ ਸਰਾਏ ਅਮਾਨਤ ਖਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਿੰਡ ਦੇ ਵੱਖ-ਵੱਖ ਜਨਤਕ ਸਥਾਨਾਂ, ਗਲੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਸਫਾਈ ਕੀਤੀ ਗਈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਰਪੰਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਸਫ਼ਾਈ ਮੁਹਿੰਮ ਦੌਰਾਨ ਕੂੜਾ-ਕਰਕਟ ਦੀ ਸਹੀ ਢੰਗ ਨਾਲ ਸੰਭਾਲ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਸਰਾਏ ਅਮਾਨਤ ਖਾਂ ਵਲੋਂ ਪਿੰਡ ਵਿਚ ਸਾਂਝੇ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਉਪਰਾਲੇ ਦਾ ਉਦੇਸ਼ ਪਿੰਡ ਵਾਸੀਆਂ ਨੂੰ ਸਾਫ-ਸੁਥਰੀਆਂ ਅਤੇ ਬਿਹਤਰ ਸੈਨੇਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡ ਵਿਚ ਸਵੱਛਤਾ ਦੇ ਪੱਧਰ ਨੂੰ ਹੋਰ ਉੱਚਾ ਚੁੱਕਣਾ ਹੈ। ਸਰਪੰਚ ਬਲਜਿੰਦਰ ਕੌਰ ਨੇ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਜਾਂ ਗ੍ਰਾਮ ਪੰਚਾਇਤ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਪਿੰਡ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਜਨਤਕ ਸਥਾਨਾਂ ਅਤੇ ਪਿੰਡ ਦੇ ਆਲੇ-ਦੁਆਲੇ ਦੀ ਸਫਾਈ ਬਣਾਈ ਰੱਖਣ ਅਤੇ ਸਵੱਛਤਾ ਹੀ ਸੇਵਾ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਲਵਪ੍ਰੀਤ ਸਿੰਘ ਜੂਨੀਅਰ ਇੰਜੀਨੀਅਰ ਸੈਨੀਟੇਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਤਰਨ ਤਾਰਨ ਹਾਜ਼ਰ ਸਨ।