20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ

ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਇਕਾਈ ਵਲੋਂ ਕਿਸਾਨ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅਮਰਿੰਦਰ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਦੀ ਅਗਵਾਈ ਜਗਜੀਤ ਸਿੰਘ ਬੱਬੂ ਅਤੇ ਗੁਰਜੀਤ ਸਿੰਘ ਤੇ ਬਲਵਿੰਦਰ ਸਿੰਘ ਨੇ ਕੀਤੀ।

ਅਜੀਤ ਡੈਸਕ 20-09-2026
ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਇਕਾਈ ਵਲੋਂ ਕਿਸਾਨ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਅਮਰਿੰਦਰ ਸਿੰਘ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਦੀ ਅਗਵਾਈ ਜਗਜੀਤ ਸਿੰਘ ਬੱਬੂ ਅਤੇ ਗੁਰਜੀਤ ਸਿੰਘ ਤੇ ਬਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵਲੋਂ ਝੋਨੇ ਦੀ ਬਿਜਾਈ 10 ਦਿਨ ਪਹਿਲਾਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਉਸੇ ਤਰ੍ਹਾਂ ਝੋਨੇ ਦੀ ਸਰਕਾਰੀ ਖਰੀਦ ਵੀ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਪ੍ਰਾਈਵੇਟ ਖਰੀਦਦਾਰਾਂ ਵੱਲੋਂ ਕੀਤੀ ਜਾ ਰਹੀ ਕਥਿਤ ਲੁੱਟ ਤੋਂ ਬਚਾਇਆ ਜਾ ਸਕੇ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਦੇ ਪ੍ਰਬੰਧ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਦਾ ਪ੍ਰਬੰਧ ਨਹੀਂ ਕਰਦੀ ਤਾਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਨੂੰ ਛੇ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਇਸ ਤੋਂ ਬਾਅਦ ਕਿਸਾਨ ਜਥੇਬੰਦੀ ਵਲੋਂ ਅਗਲੀ ਕਾਰਵਾਈ ਉਲੀਕੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਦਿਲਬਾਰਾ ਸਿੰਘ, ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ, ਕਸ਼ਮੀਰ ਸਿੰਘ ਜੋਤੀਸਾਹ, ਸੁਖਦੇਵ ਸਿੰਘ, ਤਰਸੇਮ ਸਿੰਘ, ਹੀਰਾ ਸਿੰਘ ਜੋਧੂਕਾ, ਸਤਨਾਮ ਸਿੰਘ, ਅਜੀਤ ਸਿੰਘ, ਅਜੀਤ ਚੂਕਾ, ਚਰਨ ਸਿੰਘ, ਜਰਨੈਲ ਸਿੰਘ, ਹਰਵੰਤ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਗੁਰਬਿੰਦਰ ਸਿੰਘ ਸੰਦੂਰੀਆ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਸੈਲੂਨ ਚਾਲਕ ਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣ ’ਤੇ ਇਕ ਔਰਤ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਕੋਰ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।