20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੈਲੂਨ ਚਾਲਕ ਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਚਲਾਉਣ ’ਤੇ ਇਕ ਔਰਤ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)–ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ’ਤੇ ਗੋਲੀਆਂ ਚਲਾਉਣ ’ਤੇ ਇਕ ਔਰਤ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਮਨਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਖਹਿਰਾ ਨੇ ਦੱਸਿਆ ਕਿ ਉਸ ਦਾ ਅੱਡਾ ਡਾਲੇਕੇ ਵਿਖੇ ਸਲੂਨ ਹੈ।

ਅਜੀਤ ਡੈਸਕ 20-09-2026
ਤਰਨ ਤਾਰਨ, 19 ਸਤੰਬਰ (ਪਰਮਜੀਤ ਜੋਸ਼ੀ)–ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਇਕ ਵਿਅਕਤੀ ’ਤੇ ਗੋਲੀਆਂ ਚਲਾਉਣ ’ਤੇ ਇਕ ਔਰਤ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਮਨਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਖਹਿਰਾ ਨੇ ਦੱਸਿਆ ਕਿ ਉਸ ਦਾ ਅੱਡਾ ਡਾਲੇਕੇ ਵਿਖੇ ਸਲੂਨ ਹੈ। ਮਿਤੀ 18 ਸਤੰਬਰ 2026 ਨੂੰ ਸ਼ਾਮ ਸਮੇਂ ਭਗਵਾਨ ਸਿੰਘ ਪੁੱਤਰ ਹਰਦੀਪ ਸਿੰਘ, ਬਲਜਿੰਦਰ ਸਿੰਘ ਪੁੱਤਰ ਹਰਦੀਪ ਸਿੰਘ, ਸੁਮਨਦੀਪ ਕੌਰ ਪਤਨੀ ਬਲਜਿੰਦਰ ਸਿੰਘ, ਹਰਦੀਪ ਸਿੰਘ ਪੁੱਤਰ ਜਿਊਣ ਸਿੰਘ, ਸੁਖਦੇਵ ਸਿੰਘ ਪੁੱਤਰ ਹਰਦੀਪ ਸਿੰਘ ਸਾਰੇ ਵਾਸੀਆਨ ਖਹਿਰਾ ਅਤੇ ਉਨ੍ਹਾਂ ਨਾਲ 4–5 ਹੋਰ ਅਣਪਛਾਤੇ ਵਿਅਕਤੀ ਆਏ, ਜਿਹਨਾ ਦੇ ਹੱਥਾਂ ਵਿਚ ਪਿਸਤੌਲ ਸਨ। ਜਦੋਂ ਉਹ ਸੈਲੂਨ ਤੋਂ ਬਾਹਰ ਆਇਆਂ ਤਾਂ ਉਕਤ ਵਿਅਕਤੀਆਂ ਨੇ ਉਸ ਵੱਲ ਮਾਰ ਦੇਣ ਦੀ ਨੀਅਤ ਨਾਲ ਗੋਲੀਆਂ ਦੇ ਫਾਇਰ ਕੀਤੇ ਅਤੇ ਇਕ ਗੋਲੀ ਉਸ ਦੀ ਲੱਤ ਵਿਚ ਵੱਜੀ, ਜਿਸ ਕਰਕੇ ਉਹ ਸਿਵਲ ਹਸਪਤਾਲ ਤਰਨ ਤਾਰਨ ਜੇਰੇ ਇਲਾਜ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਵਜ੍ਹਾ ਰੰਜਿਸ਼ ਇਹ ਸੀ ਕਿ ਕੁੱਝ ਦਿਨ ਪਹਿਲਾਂ ਇਨ੍ਹਾਂ ਦਾ ਆਪਸ ਵਿਚ ਝਗੜਾ ਹੋਇਆ ਸੀ, ਜਿਸ ਕਾਰਨ ਉਕਤ ਹਮਲਾਵਰਾਂ ਨੇ ਮੇਰੇ ਨੇ ਸੱਟਾਂ ਮਾਰੀਆਂ ਹਨ। ਇਸ ਸੰਬੰਧੀ ਏ.ਐਸ.ਆਈ. ਰਾਜਪਾਲ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਉਕਤ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚ ਸਾਮਾਨ ਸੁੱਟਣ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।