ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ - ਖਾਲੜਾ
ਖਾਲੜਾ, 20 ਸਤੰਬਰ (ਜੱਜਪਾਲ ਸਿੰਘ ਜੱਜ)–ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਅਧਿਆਪਕ ਅਵਾਰਡ ਸਮਾਰੋਹ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਜਿਸ ਵਿਚ ਚੀਫ ਖਾਲਸਾ ਦੀਵਾਨ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਭ
ਭਾਈ ਜਗਜੀਤ ਸਿੰਘ ਅਹਿਮਦਪੁਰਾ ਬੈਸਟ ਟੀਚਰ ਅਵਾਰਡ ਕਰਨ ਮੌਕੇ।
21-09-2026
ਖਾਲੜਾ, 20 ਸਤੰਬਰ (ਜੱਜਪਾਲ ਸਿੰਘ ਜੱਜ)–ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦਾ ਅਧਿਆਪਕ ਅਵਾਰਡ ਸਮਾਰੋਹ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਮਜੀਠਾ ਬਾਈਪਾਸ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਜਿਸ ਵਿਚ ਚੀਫ ਖਾਲਸਾ ਦੀਵਾਨ ਦੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਵਿਚ ਜਿੱਥੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਅਵਾਰਡ ਦਿੱਤੇ ਗਏ ਉੱਥੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਮੁੱਖ ਪ੍ਰਚਾਰਕ ਅਤੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਧਾਰਮਿਕ ਅਧਿਆਪਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੂੰ ‘ਬੈਸਟ ਟੀਚਰ ਅਵਾਰਡ’ ਅਤੇ ਧਾਰਮਿਕ ਪੋਥੀਆਂ ਦੀ ਸੁਧਾਈ ਲਈ ‘ਪ੍ਰਸੰਸਾਂ ਸਨਮਾਨ’ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਇਨਸਾਨ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਕਿਸੇ ਵੀ ਖੇਤਰ ਵਿੱਚ ਕਾਰਜ ਕਰਦਾ ਹੈ ਤਾਂ ਸਮੇਂ ਅਨੁਸਾਰ ਉਸ ਨੂੰ ਉਸ ਦਾ ਬਣਦਾ ਹੋਇਆ ਫਲ ਜਰੂਰ ਮਿਲਦਾ। ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਅਤੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਜੋ ਧਾਰਮਿਕ ਅਧਿਆਪਕ ਜਗਜੀਤ ਸਿੰਘ ਅਹਿਮਦਪੁਰ ਦਾ ਅਵਾਰਡ ਲਈ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਵਿਚ ਨਾਮ ਭੇਜਣਾ ਅਤੇ ਸੰਸਥਾ ਦੇ ਵਲੋਂ ਨਾਮ ਨੂੰ ਯੋਗ ਜਾਣਦਿਆਂ ਹੋਇਆਂ ਬੈਸਟ ਟੀਚਰ ਦਾ ਅਵਾਰਡ ਦੇ ਕੇ ਸਨਮਾਨ ਕਰਨਾ ਸਾਡੇ ਲਈ ਬਹੁਤ ਹੀ ਮਾਨ ਵਾਲੀ ਗੱਲ ਹੈ। ਇਸ ਕਾਰਜ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪੱਟੀ ਦੇ ਪ੍ਰਿੰਸੀਪਲ ਮੈਂਬਰ ਇੰਚਾਰਜ ਅਤੇ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦੇ ਹਾਂ।