21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਆਰ.ਟੀ.ਆਈ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਭੋਜੀਆ ਦੀ ਅਗਵਾਈ ਹੇਠ ‘ਪੰਜਾਬ ਬਚਾਓ’ ਰੈਲੀ ਲਈ ਜਥਾ ਰਵਾਨਾ

ਝਬਾਲ, 20 ਸਤੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਬਾ ਬੁੱਢਾ ਕਾਲਜ਼ ਦੀ ਗਰਾਊਂਡ ਵਿਚ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ‘ਚ ਸ਼ਾਮਿਲ ਹੋਣ ਲਈ ਪਿੰਡ ਭੋਜੀਆਂ ਤੋਂ ਆਰ. ਟੀ.

ਅਜੀਤ ਡੈਸਕ 21-09-2026
ਝਬਾਲ, 20 ਸਤੰਬਰ (ਸੁਖਦੇਵ ਸਿੰਘ)–ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਬਾ ਬੁੱਢਾ ਕਾਲਜ਼ ਦੀ ਗਰਾਊਂਡ ਵਿਚ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ‘ਚ ਸ਼ਾਮਿਲ ਹੋਣ ਲਈ ਪਿੰਡ ਭੋਜੀਆਂ ਤੋਂ ਆਰ.ਟੀ.ਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਭੋਜੀਆ ਦੀ ਅਗਵਾਈ ਹੇਠ ਨੌਜਵਾਨਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਸੈਂਕੜੇ ਨੌਜਵਾਨ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ‘ਤੇ ਇਕੱਠੇ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਰੈਲੀ ਵਾਲੀ ਥਾਂ ਲਈ ਰਵਾਨਾ ਹੋਏ। ਇਸ ਮੌਕੇ ਐਡਵੋਕੇਟ ਰਾਜਨ ਭੋਜੀਆ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਨਾਜ਼ੁਕ ਦੌਰ ‘ਚੋਂ ਲੰਘ ਰਿਹਾ ਹੈ। ਪੰਜਾਬ ਦੇ ਪਾਣੀਆਂ, ਨੌਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਨੇ ਕਿਹਾ ਕਿ ਆਰ.ਟੀ.ਆਈ. ਵਿੰਗ ਪੰਜਾਬ ‘ਚ ਹੋ ਰਹੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਨੂੰ ਉਜਾਗਰ ਕਰਨ ‘ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਆਉਣ ਵਾਲੇ ਸਮੇਂ ‘ਚ ਹੋਰ ਵੀ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ਨਿਪਾਲ ’ਚ ਹੜ੍ਹਾਂ ਤੋਂ ਚਾਰ ਹਫ਼ਤੇ ਬਾਅਦ ਵੀ 6 ਹਜ਼ਾਰ ਲੋਕਾਂ ਦੀ ਭਾਲ ਜਾਰੀ ਅਗਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ, ਆਮ ਲੋਕਾਂ ਵਿਚ ਡਰ ਦਾ ਮਾਹੌਲ - ਹਰਪ੍ਰੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।