22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਡਰੋਨ ਸ਼ੋਅ ਨੇ ਸੰਗਤਾਂ ਦਾ ਮਨ ਮੋਹਿਆ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਗਰਾਊਂਡ ਵਿਚ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਦਿਲਕਸ਼ ਸ਼ੋਅ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।

ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ। 22-09-2026
ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼ਾਮ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਗਰਾਊਂਡ ਵਿਚ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਦਿਲਕਸ਼ ਸ਼ੋਅ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ। ਇਸ ਮੌਕੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ, ਐਸ.ਡੀ.ਐਮ. ਪੱਟੀ ਅਮਨਦੀਪ, ਸਟੇਜ ਸਕੱਤਰ ਲੈਕਚਰਾਰ ਕੁਲਵਿੰਦਰ ਸਿੰਘ ਅਤੇ ਹੋਰਨਾਂ ਅਹਿਮ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਸੰਗਤ ਨੂੰ ਸੰਬੋਧਨ ਕਰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਹਾਨ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਵਿਸ਼ੇਸ਼ ਵੈਨਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਸੂਬੇ ਦੇ 13000 ਪਿੰਡਾਂ ਵਿਚ ਦਿਖਾਏ ਜਾ ਰਹੇ ਹਨ, ਜਦਕਿ ਵਿੱਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਸਾਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਡੀ.ਐਸ.ਪੀ . ਪੱਟੀ ਰਵੀ ਸ਼ੇਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪੱਟੀ ਗੁਰਵੰਤ ਸਿੰਘ ਜੋਤੀ ਸ਼ਾਹ, ਕੌਂਸਲਰ ਕੰਵਲਪ੍ਰੀਤ ਸਿੰਘ ਗਿੱਲ ਕੌਂਸਲਰ, ਪ੍ਰਿੰਸੀਪਲ ਜਸਬੀਰ ਕੌਰ ਸੈਣੀ, ਰਾਜਨਪ੍ਰੀਤ ਸਿੰਘ ਕੌਂਸਲਰ, ਸਰਜੀਤ ਸਿੰਘ ਕੌਂਸਲਰ, ਹਰਜਿੰਦਰ ਸਿੰਘ ਪੱਪੂ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸਰਪੰਚ ਨੌਸ਼ਹਿਰਾ ਪੰਨੂੰਆਂ, ਬਲਜਿੰਦਰ ਸਿੰਘ ਚੂਸਲੇਵੜ, ਜਗਤਾਰ ਸਿੰਘ ਬੱਬੀ, ਗਗਨਦੀਪ ਸਿੰਘ ਗੁਲਾਲੀਪੁਰ, ਜੇ.ਈ. ਮਨਜਿੰਦਰ ਸਿੰਘ, ਹੈਪੀ ਕੰਬੋਜ, ਨੰਬਰਦਾਰ ਧਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਤ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਬਣੀ ਦਸਤਾਵੇਜ਼ੀ ਫ਼ਿਲਮ ਪਿੰਡ ਖਾਲੜਾ ’ਚ ਵਿਖਾਈ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਰਦੂ ਅਤੇ ਫ਼ਾਰਸੀ ਕੋਰਸਾਂ ’ਚ ਦਾਖਲੇ 30 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।