22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਗਤ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਬਣੀ ਦਸਤਾਵੇਜ਼ੀ ਫ਼ਿਲਮ ਪਿੰਡ ਖਾਲੜਾ ’ਚ ਵਿਖਾਈ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)-ਪਿੰਡ ਖਾਲੜਾ ਵਿਖੇ ਪੰਜਾਬ ਸਰਕਾਰ ਵਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਤਹਿਤ ਐੱਲ. ਈ.

ਅਜੀਤ ਡੈਸਕ 22-09-2026
ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)-ਪਿੰਡ ਖਾਲੜਾ ਵਿਖੇ ਪੰਜਾਬ ਸਰਕਾਰ ਵਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਤਹਿਤ ਐੱਲ.ਈ.ਡੀ. ਸਕਰੀਨ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਤ ਦਸਤਾਵੇਜ਼ੀ ਫਿਲਮ ਪਿੰਡ ਖਾਲੜਾ ਵਾਸੀਆਂ ਨੂੰ ਦਿਖਾਈ ਗਈ।ਇਸ ਦਸਤਾਵੇਜੀ ਫਿਲਮ ਵਿਚ ਭਗਤ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਵਿਚਾਰਧਾਰਾ ਅਤੇ ਸਮਾਜ ਸੁਧਾਰ ਲਈ ਦਿੱਤੇ ਸੰਦੇਸ਼ ਨੂੰ ਦਰਸਾਇਆ ਗਿਆ। ਫਿਲਮ ਰਾਹੀਂ ਸਮਾਜ ਵਿਚ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਉਭਾਰਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਸੋਨੀ ਅਤੇ ਪੰਚ ਗੁਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਭਗਤ ਰਵਿਦਾਸ ਜੀ ਦੀ ਮਹਾਨ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ । ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾ ਕੇ ਦਸਤਾਵੇਜੀ ਫਿਲਮ ਦੇਖੀ ਅਤੇ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਭਾਜਪਾ ਹੀ ਪੰਜਾਬ ਵਿਚੋਂ ਨਸ਼ਾ ਅਤੇ ਗੈਂਗਸਟਰਵਾਦ ਖ਼ਤਮ ਕਰ ਸਕਦੀ - ਭੁੱਲਰ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਡਰੋਨ ਸ਼ੋਅ ਨੇ ਸੰਗਤਾਂ ਦਾ ਮਨ ਮੋਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।