22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀ. ਸੈਕੰ. ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੀਟ ’ਚ ਮਾਰੀਆਂ ਮੱਲਾਂ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ੋਨ ਪੱਧਰੀ ਐਥਲੈਟਿਕਸ ਦੇ ਮੁਕਾਬਲਿਆਂ ਬਾਬਾ ਗੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ 45 ਮੈਂਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਡੀ.

ਅਜੀਤ ਡੈਸਕ 22-09-2026
ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜ਼ੋਨ ਪੱਧਰੀ ਐਥਲੈਟਿਕਸ ਦੇ ਮੁਕਾਬਲਿਆਂ ਬਾਬਾ ਗੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀਆਂ ਨੇ 45 ਮੈਂਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਡੀ.ਪੀ. ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਐਥਲੈਟਿਕਸ ਮੁਕਾਬਲਿਆਂ ਵਿਚ ਬਾਬਾ ਗੁਰਮੁਖ ਸਿੰਘ ਬਾਬਾ ਉਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੀਆਂ ਲੜਕੀਆਂ ਤੇ ਲੜਕੇ ਨੇ 21 ਗੋਲਡ, 12 ਸਿਲਵਰ 12 ਬਰਾਊਜ ਤੇ ਕੁੱਲ 45 ਮੈਡਲ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਖਿਡਾਰੀਆ ਨੇ ਵੱਖ-ਵੱਖ ਟਰੈਕ ਤੇ ਫੀਲਡ ਈਵੈਂਟਸ ’ਚ ਸਥਾਨ ਪ੍ਰਾਪਤ ਕਰਕੇ ਮਾਪਿਆਂ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਅਲੂਮਨੀ ਮੀਟ ਕਰਵਾਈ ਅਗਲੀ ਖ਼ਬਰ ਸ਼ਹੀਦ ਮੇਜਰ ਹਰਭਜਨ ਸਿੰਘ ਦੀ 59ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।