23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੇਂਟ ਸੋਲਜਰ ਸਕੂਲ ’ਚ ਆਯੁਰਵੈਦਿਕ ਦਿਵਸ ਮਨਾਇਆ

ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਆਯੁਰਵੇਦਿਕ ਦਿਵਸ ਬੜੇ ਉਤਸ਼ਾਹ ਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੇਦ ਦੀ ਮਹੱਤਤਾ ਅਤੇ ਇਸ ਰਾਹੀਂ ਸਿਹਤਮੰਦ ਤੇ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਆਯੁਰਵੇਦ ਦੀ ਮਹੱਤਤਾ ਬਾਰੇ ਚਾਨਣਾ ਪਾਉਂਦੇ ਹੋਏ। ਤਸਵੀਰ-ਅੰਮ੍ਰਿਤ ਪਾਲ ਸਿੰਘ 23-09-2026
ਜੰਡਿਆਲਾ ਗੁਰੂ, 22 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਆਯੁਰਵੇਦਿਕ ਦਿਵਸ ਬੜੇ ਉਤਸ਼ਾਹ ਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੇਦ ਦੀ ਮਹੱਤਤਾ ਅਤੇ ਇਸ ਰਾਹੀਂ ਸਿਹਤਮੰਦ ਤੇ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ। ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਹਰਬਲ ਗਾਰਡਨ ਦਾ ਦੌਰਾ ਕਰਵਾਇਆ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਔਸ਼ਧੀ ਪੌਦਿਆਂ ਅਤੇ ਉਨ੍ਹਾਂ ਦੇ ਉਪਯੋਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਾਣਕਾਰੀ ਭਰਪੂਰ ਸੈਮੀਨਾਰ ਵੀ ਕਰਵਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਆਯੁਰਵੇਦ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿਚ ਔਸ਼ਧੀ ਬੂਟੇ ਲਗਾਉਣ ਅਤੇ ਕੁਦਰਤੀ ਔਸ਼ਧੀ ਪੌਦਿਆਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰ: ਸੰਦੀਪ ਸ਼ਰਮਾ, ਵਾਈਸ ਪ੍ਰਿੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ, ਮਮਤਾ ਅਰੋੜਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੈਦਪੁਰ ਤੋਂ ਪੁੱਜੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਿਖੇ ਨਿੱਘਾ ਸਵਾਗਤ ਅਗਲੀ ਖ਼ਬਰ ਸੱਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਦੀ ਬਰਸੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।